ਮਾਨਸਾ, 21 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਅੱਜ ਵਿਸ਼ਵ ਮਾਂ ਬੋਲੀ ਦਿਵਸ ਦੇ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਜੈ ਅਰੋੜਾ ਦੀ ਅਗਵਾਈ ਹੇਠ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਤੇ ਵਿਕਾਸ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲਿਆ ਇਸ ਮੌਕੇ ਸ਼੍ਰੀ ਅਜੈ ਅਰੋੜਾ ਨੇ ਕਿਹਾ ਕਿ ਅੱਜ ਵਿਸ਼ਵ ਮਾਂ ਬੋਲੀ ਦਿਵਸ ’ਤੇ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਆਪਣੀ ਮਾਂ ਬੋਲੀ ਦੇ ਅਮੀਰ ਸਾਹਿਤ ਨੂੰ ਘਰ-ਘਰ ਪਹੁੰਚਾਈਏ। ਉਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਮਾਂ ਬੋਲੀ ਪ੍ਰਤੀ ਵੱਧ ਤੋਂ ਵੱਧ ਆਕਰਸ਼ਿਤ ਕਰਨਾ ਚਾਹੀਦਾ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਦਫ਼ਤਰ ਦਾ ਕੰਮ-ਕਾਰ ਕਰਨ ਲਈ ਵੱਧ ਤੋਂ ਵੱਧ ਪੰਜਾਬੀ ਬੋਲੀ ਤੇ ਗੁਰਮੁੱਖੀ ਲਿਪੀ ਦਾ ਹੀ ਇਸਤੇਮਾਲ ਕਰਨ। ਉਨਾਂ ਸਾਰਿਆਂ ਨੂੰ ਮਾਂ ਬੋਲੀ ਦੀ ਤਰੱਕੀ ਦੇ ਵਿਕਾਸ ਲਈ ਮਿਲ ਕੇ ਹੰਭਲਾ ਮਾਰਨ ਲਈ ਪ੍ਰੇਰਿਆ। ਇਸ ਮੌਕੇ ਸੁਪਰਡੈਂਟ ਜਗਸੀਰ ਸਿੰਘ, ਸੁਖਰਾਜ ਸਿੰਘ, ਗੁਰਮੀਤ ਗਾਗੋਵਾਲ ਅਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਕਰਮਚਾਰੀ ਮੌਜੂਦ ਸਨ।