27 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ।ਇਸ ਦੌਰਾਨ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ 200 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬ ਸਰਕਾਰ ਦੇ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਲਈ 200 ਕਰੋੜ ਰੁਪਏ ਰਾਖਵੇਂ ਰੱਖਣ ਉੱਪਰ ਯੂਨੀਵਰਸਿਟੀ ਦੇ ਅਧਿਕਾਰੀ ਅਤੇ ਵਿਭਾਗਾਂ ਦੇ ਮੁਖੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰ ਰਹੇ ਹਨ।