ਪੰਜਾਬ ਅਚੀਵਮੈਂਟ ਸਰਵੇ 21 ਸਤੰਬਰ ਤੋਂ, ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ

0
137

ਚੰਡੀਗੜ, 20 ਸਤੰਬਰ(ਸਾਰਾ ਯਹਾ / ਮੁੱਖ ਸੰਪਾਦਕ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਸਰਵੇ 21 ਸਤੰਬਰ ਤੋਂ 3 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਇਹ ਸਰਵੇ ਆਯੋਜਿਤ ਕਰਵਾਇਆ ਜਾ ਰਿਹਾ ਹੈ ਅਤੇ ਇਸ ਨੂੰ ਪੂਰੀ ਤਰਾਂ ਸਫਲ ਬਨਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਸਰਵੇ ਲਈ ਸਾਰੇ ਅਧਿਕਾਰੀਆਂ ਅਤੇ ਅਧਿਆਪਿਕਾਂ ਦੀਆਂ ਡਿਊਟੀਆਂ ਲਾਈਆਂ ਜਾ ਚੁੱਕੀਆਂ ਹਨ ਅਤੇ ਇਸ ਦੀ ਸਫਲਤਾ ਲਈ ਗਾਰਡੀਅਨ ਆਫ਼ ਗਵਰਨੈਂਸ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਇਸ ਸਰਵੇ ਵਿੱਚ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਵਾਸਤੇ ਪਹਿਲਾਂ ਹੀ ਮੁਹਿੰਮ ਆਰੰਭੀ ਜਾ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਇਸ ਦੇ ਭਵਿੱਖ ਵਿੱਚ ਹੋਣ ਵਾਲੇ ਫਾਇਦੇ ਦੇ ਸਬੰਧ ਵਿੱਚ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਬੁਲਾਰੇ ਦੇ ਅਨੁਸਾਰ ਸਿੱਖਿਆ ਵਿਭਗਾ ਦੇ ਇਨਾਂ ਨਿਵੇਕਲੇ ਯਤਨਾਂ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਏ ਜਾਣ ਦੀ ਸੰਭਾਵਨਾ ਹੈ।ਬੁਲਾਰੇ ਦੇ ਅਨੁਸਾਰ ਇਹ ਸਰਵੇ ਪਹਿਲੀ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਾਸਤੇ ਡੇਟਸ਼ੀਟ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਪਹਿਲੀ ਜਮਾਤ ਵਿਦਿਆਰਥੀਆਂ ਲਈ ਹਰੇਕ ਵਿਸ਼ੇ ਦੇੇ 10 ਪ੍ਰਸ਼ਨ ਹੋਣਗੇ ਜਦਕਿ ਦੂਜੀ ਤੋਂ ਪੰਜਵੀਂ ਜਮਾਤ ਲਈ ਹਰੇਕ ਵਿਸ਼ੇ ਦੇ 15 ਸਵਾਲ ਹੋਣਗੇ। ਹਰੇਕ ਸਵਾਲ 2 ਅੰਕਾਂ ਦਾ ਹੋਵੇਗਾ। ਬੁਲਾਰੇ ਅਨੁਸਾਰ ਛੇਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰੇਕ ਪੇਪਰ ਦੇ 20 ਸਵਾਲ ਹੋਣਗੇ ਅਤੇ ਇੱਕ ਪੇਪਰ 40 ਅੰਕਾਂ ਦਾ ਹੋਵੇਗਾ। ਪ੍ਰਾਇਮਰੀ ਸਕੂਲਾਂ ਦਾ ਸਰਵੇ ਇਮਤਿਹਾਨ 21 ਸਤੰਬਰ ਨੂੰ ਸ਼ੁਰੂ ਹੋ ਕੇ 25 ਸਤੰਬਰ ਨੂੰ ਖਤਮ ਹੋ ਜਾਵੇਗਾ ਜਦਕਿ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦਾ ਸਰਵੇ 21 ਸਤੰਬਰ ਤੋਂ ਸ਼ੁਰੂ ਹੋ ਕੇ 26 ਸਤੰਬਰ ਤੱਕ ਚੱਲੇਗਾ। ਗਿਆਰਵੀਂ ਅਤੇ ਬਾਹਰਵੀਂ ਲਈ ਸਰਵੇ 21 ਸਤੰਬਰ ਤੋਂ ਸ਼ੁਰੂ ਹੋ ਕੇ 3 ਅਕਤੂਬਰ ਖਤਮ ਹੋਵੇਗਾ।————-

NO COMMENTS