*ਪੰਜਾਬ ਕਾਂਗਰਸ ਚੋਣਾਂ ਤੋਂ ਪਹਿਲਾਂ ਕਿਸ ਨਾਲ ਕਰੇਗੀ ਗੱਠਜੋੜ..??*

0
137

17,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਆਪਸੀ ਕਲੇਸ਼ ਦਾ ਸਾਹਮਣਾ ਕਰ ਰਹੀ ਸੱਤਾਧਾਰੀ ਕਾਂਗਰਸ ਪਾਰਟੀ ਨੇ ਹੁਣ ਸੂਬੇ ਵਿੱਚ ਗਠਜੋੜ ਦਾ ਵਿਕਲਪ ਖੋਲ੍ਹ ਦਿੱਤਾ ਹੈ। ਪੰਜਾਬ ਕਾਂਗਰਸ ਦੀ ਤਰਫੋਂ ਕਿਹਾ ਗਿਆ ਹੈ ਕਿ ਉਸ ਨੂੰ ਸਮਕਾਲੀ ਪਾਰਟੀ ਨਾਲ ਗਠਜੋੜ ਕਰਨ ‘ਤੇ ਕੋਈ ਇਤਰਾਜ਼ ਨਹੀਂ। ਹਾਲਾਂਕਿ, ਕਾਂਗਰਸ ਇਸ ਬਾਰੇ ਅਜੇ ਤੱਕ ਕਿਸੇ ਪਾਰਟੀ ਨਾਲ ਗੱਲ ਨਹੀਂ ਕਰ ਰਹੀ।

ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਚੋਣਾਂ ਲਈ ਕਿਸੇ ਪਾਰਟੀ ਨਾਲ ਗਠਜੋੜ ਦੇ ਸਵਾਲ ‘ਤੇ ਚੁੱਪੀ ਤੋੜੀ ਹੈ। ਹਰੀਸ਼ ਚੌਧਰੀ ਨੇ ਕਿਹਾ ਕਿ ਫਿਲਹਾਲ ਗਠਜੋੜ ਦੀ ਕੋਈ ਗੱਲ ਨਹੀਂ। ਹਰੀਸ਼ ਚੌਧਰੀ ਨੇ ਹਾਲਾਂਕਿ ਸੰਕੇਤ ਦਿੱਤਾ ਕਿ ਗਠਜੋੜ ਦਾ ਵਿਕਲਪ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਮਕਾਲੀ ਪਾਰਟੀਆਂ ‘ਤੇ ਵਿਚਾਰ ਕਰ ਸਕਦੀ ਹੈ, ਜਿਨ੍ਹਾਂ ਕੋਲ ਪੰਜਾਬ ਤੇ ਪੰਜਾਬੀਅਤ ਨੂੰ ਅੱਗੇ ਲਿਜਾਣ ਦਾ ਵਿਜ਼ਨ ਹੈ।

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਕਾਂਗਰਸ ਦੇ ਅਗਲੇ ਮੁੱਖ ਮੰਤਰੀ ਦਾ ਚਿਹਰਾ ਤੈਅ ਨਹੀਂ ਹੋਇਆ। ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੌਧਰੀ ਨੇ ਸਪੱਸ਼ਟ ਜਵਾਬ ਦੇਣ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਪੰਜਾਬ ਦਾ ਹਰ ਵਿਅਕਤੀ ਮੁੱਖ ਮੰਤਰੀ ਦਾ ਚਿਹਰਾ ਹੈ।

ਪਾਰਟੀ ਅੰਦਰੂਨੀ ਲੜਾਈ ਇੱਕ ਮੁੱਦਾ ਬਣ ਗਈ
ਦਰਅਸਲ ਹਰੀਸ਼ ਚੌਧਰੀ ਨੇ ਸਿੱਧੂ ਤੇ ਚਰਨਜੀਤ ਚੰਨੀ ਦੀ ਲੜਾਈ ਦੇ ਮੱਦੇਨਜ਼ਰ ਕੋਈ ਸਪੱਸ਼ਟ ਜਵਾਬ ਦੇਣ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਚੌਧਰੀ ਨੇ ਕਿਹਾ ਕਿ ਸਿੱਧੂ ਦੀ ਅਗਵਾਈ ਹੇਠ ਪਾਰਟੀ ਦੀ ਸੂਬਾ ਇਕਾਈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਅੱਗੇ ਲੈ ਕੇ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਲਈ ਪਿਛਲੇ ਕੁਝ ਮਹੀਨੇ ਕਾਫੀ ਮੁਸ਼ਕਲ ਰਹੇ ਹਨ। ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਦੇ ਮੱਦੇਨਜ਼ਰ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਚੰਨੀ ਨੂੰ ਪ੍ਰਧਾਨਗੀ ਸੌਂਪੀ ਗਈ ਸੀ ਪਰ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਣ ਤੋਂ ਨਹੀਂ ਹਟੇ।

LEAVE A REPLY

Please enter your comment!
Please enter your name here