*ਪੰਜਾਬ ਕਾਂਗਰਸ ‘ਚ ਵਿਵਾਦ ਦਾ ਜਲਦ ਨਿਕਲੇਗਾ ਹੱਲ, ਸੋਨੀਆ ਗਾਂਧੀ ਲੈਣਗੇ ਅੰਤਮ ਫੈਸਲਾ*

0
69

ਚੰਡੀਗੜ੍ਹ 01,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਾਰਟੀ ਦਾ ਵਿਵਾਦ ਜਲਦ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅੰਤਮ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਧਾਇਕਾਂ ਅਤੇ ਕਾਂਗਰਸੀ ਨੇਤਾਵਾਂ ਨੂੰ ਲੰਚ ‘ਤੇ ਮਿਲਣਾ, ਇਕ ਦੂਜੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। 

ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਲੰਚ ‘ਤੇ ਲੀਡਰਾਂ ਨਾਲ ਮੁਲਾਕਾਤ ਕਰਨਾ ਚੰਗਾ ਹੈ। ਬੀਤੇ ਦਿਨੀਂ ਵੱਖ-ਵੱਖ ਮੀਡੀਆ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਨੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਬਾਰੇ ਕਿਹਾ ਕਿ ਸਿੱਧੂ ਨੇ ਸਿਰਫ ਮੁੱਦੇ ਹੀ ਉਠਾਏ ਹਨ ਅਤੇ ਕਿਸੇ ‘ਤੇ ਨਿੱਜੀ ਹਮਲਾ ਨਹੀਂ ਕੀਤਾ ਹੈ। 

ਹਾਲਾਂਕਿ, ਜਦੋਂ ਇਹ ਪੁੱਛਿਆ ਗਿਆ ਕਿ ਸਿੱਧੂ ਨੇ ਬਾਦਲ ਪਰਿਵਾਰ ਨਾਲ ਗਠਜੋੜ ਦੇ ਦੋਸ਼ ਲਗਾਏ ਹਨ, ਤਾਂ ਰਾਵਤ ਨੇ ਕਿਹਾ ਕਿ ਅਜਿਹਾ ਨਹੀਂ ਹੈ ਅਤੇ ਕਿਸੇ ਵੀ ਕਾਂਗਰਸੀ ਆਗੂ ਦਾ ਬਾਦਲ ਪਰਿਵਾਰ ਨਾਲ ਕੋਈ ਗੱਠਜੋੜ ਨਹੀਂ ਹੈ।

NO COMMENTS