*ਪੰਜਾਬ ਕਾਂਗਰਸ ਦੇ ਕਲੈਸ਼ ਦਾ ਫਾਈਨਲ, ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਪਾਰਟੀ ਹਾਈ ਕਮਾਨ ਨੂੰ ਮਿਲਣ ਜਾ ਸਕਦੇ ਦਿੱਲੀ*

0
31

ਚੰਡੀਗੜ੍ਹ 05,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਵਿਵਾਦ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਏਆਈਸੀਸੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਅਮਰਿੰਦਰ ਨੇ ਕੁਝ ਦਿਨ ਪਹਿਲਾਂ ਸੋਨੀਆ ਤੋਂ ਸਮਾਂ ਮੰਗਿਆ ਸੀ, ਜਦੋਂ ਉਹ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਵਿੱਚ ਪੇਸ਼ ਹੋਣ ਲਈ ਨਵੀਂ ਦਿੱਲੀ ਗਏ ਸੀ।

ਸੋਨੀਆ ਗਾਂਧੀ ਨੇ ਅਮਰਿੰਦਰ ਸਿੰਘ ਨੂੰ ਮੰਗਲਵਾਰ ਸ਼ਾਮ ਮੀਟਿੰਗ ਲਈ ਬੁਲਾਇਆ ਹੈ। ਸੂਤਰਾਂ ਨੇ ਦੱਸਿਆ ਕਿ ਅਮਰਿੰਦਰ ਮੰਗਲਵਾਰ ਸਵੇਰੇ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਰਾਹੁਲ ਗਾਂਧੀ ਇਸ ਬੈਠਕ ਦਾ ਹਿੱਸਾ ਹੋਣਗੇ ਜਾਂ ਨਹੀਂ। ਇਹ ਮੁਲਾਕਾਤ ਅਹਿਮ ਹੈ ਕਿਉਂਕਿ ਕਾਂਗਰਸ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ, ਸੰਗਠਨ ਜਾਂ ਸੂਬਾ ਸਰਕਾਰ ਵਿੱਚ ਸ਼ਾਮਲ ਕਰਨ ਦੇ ਤਰੀਕਿਆਂ ਦੀ ਭਾਲ ਕਰ ਰਹੀ ਹੈ।

ਹਾਈ ਕਮਾਂਡ ਝਗੜੇ ਨੂੰ ਖ਼ਤਮ ਕਰਨ ਦੀ ਕਰ ਰਹੀ ਕੋਸ਼ਿਸ਼ਾਂ

ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿਚ ਹੰਗਾਮਾ ਹੋ ਰਿਹਾ ਹੈ ਅਤੇ ਪਾਰਟੀ ਹਾਈ ਕਮਾਂਡ ਇਸ ਕਲੇਸ਼ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਸੋਨੀਆ ਨਾਲ ਅਮਰਿੰਦਰ ਦੀ ਮੁਲਾਕਾਤ ਵਿਵਾਦ ਨੂੰ ਸੁਲਝਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਵੇਖੀ ਜਾ ਰਹੀ ਹੈ।

ਅਮਰਿੰਦਰ ਦੇ ਸੋਨੀਆ ਨਾਲ ਚੰਗੇ ਸਬੰਧ ਹਨ ਕਿਉਂਕਿ ਉਹ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਰੀਬੀ ਦੋਸਤ ਰਹੇ ਹਨ। ਦੂਜੇ ਪਾਸੇ ਪ੍ਰਿਯੰਕਾ ਗਾਂਧੀ ਮੁੱਖ ਮੰਤਰੀ ਦੀ ਲਗਾਤਾਰ ਆਲੋਚਨਾ ਦੇ ਬਾਵਜੂਦ ਨਵਜੋਤ ਸਿੱਧੂ ਦਾ ਸਮਰਥਨ ਕਰ ਰਹੀ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸ ਸਿੱਧੂ ਨੂੰ ਹਾਈ ਕਮਾਨ, ਸੰਗਠਨ ਜਾਂ ਸਰਕਾਰ ਵਿਚ ਕੁਝ ਮਹੱਤਵਪੂਰਨ ਜ਼ਿੰਮੇਵਾਰੀ ਦੇ ਕੇ ਉਨ੍ਹਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸਿੱਧੂ ਲਗਾਤਾਰ ਜ਼ੋਰ ਦੇ ਰਹੇ ਹਨ ਕਿ ਮੁੱਖ ਮੰਤਰੀ ਉਨ੍ਹਾਂ ਨਾਲ ਕੰਮ ਨਹੀਂ ਕਰ ਸਕਦੇ।

ਮਸਲਾ 8-10 ਜੁਲਾਈ ਤਕ ਹੱਲ ਹੋਣ ਦੀ ਉਮੀਦ

ਪਾਰਟੀ ਹਾਈ ਕਮਾਂਡ ਜਲਦੀ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਲਈ ਕਾਂਗਰਸ ਦੇ ਪੰਜਾਬ ਇਕਾਈ ਵਿਚ ਚੱਲ ਰਹੇ ਵਿਵਾਦ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਇੱਕ ਸਤਿਕਾਰਯੋਗ ਪੋਜ਼ੀਸ਼ਨ ਫਾਰਮੂਲਾ ਲੈ ਕੇ ਆ ਸਕਦੀ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ 8-10 ਜੁਲਾਈ ਤੱਕ ਮਾਮਲਾ ਹੱਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕਾਂਗਰਸ ਲੀਡਰਸ਼ਿਪ ਅੱਗੇ ਆਪਣੇ ਵਿਚਾਰ ਰੱਖੇ ਹਨ ਅਤੇ ਇਹ ਮਸਲੇ ਦੇ ਹੱਲ ਵਿੱਚ ਮਦਦ ਕਰੇਗਾ।

ਦੱਸ ਦਈਏ ਕਿ ਕਾਂਗਰਸ ਨੇਤਾ ਸਿੱਧੂ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੁਲਾਕਾਤ ਕੀਤੀ। ਇਹ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਮੀਟਿੰਗਾਂ ਵਿਚ ਕਾਂਗਰਸ ਹਾਈ ਕਮਾਂਡ ਵਲੋਂ ਸਿੱਧੂ ਨੂੰ ਪਾਰਟੀ ਜਾਂ ਸੰਗਠਨ ਵਿਚ ਸਤਿਕਾਰਯੋਗ ਸਥਾਨ ਦੀ ਪੇਸ਼ਕਸ਼ ਨਾਲ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ, ਇਹ ਵੇਖਣਾ ਬਾਕੀ ਹੈ ਕਿ ਅਮਰਿੰਦਰ ਸਿੰਘ ਦੀ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਵਿਚ ਕੀ ਸਾਹਮਣੇ ਆਉਂਦਾ ਹੈ।


LEAVE A REPLY

Please enter your comment!
Please enter your name here