*ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਐਕਸ਼ਨ ਮੋਡ ਵਿੱਚ ਹਨ ਪਰ ਇਸ ਦੌਰਾਨ ਕਿਸਾਨਾ ਵੱਲੋਂ ਨਵਜੋਤ ਸਿੱਧੂ ਦਾ ਵਿਰੋਧ*

0
70

ਚੰਡੀਗੜ੍ਹ 20,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਐਕਸ਼ਨ ਮੋਡ ਵਿੱਚ ਹਨ ਪਰ ਇਸ ਦੌਰਾਨ ਸਿੱਧੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸਿੱਧੂ ਅੱਜ ਜਦੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਉਹ ਖੱਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਰੁੱਕੇ।

ਇਸ ਦੌਰਾਨ ਕਿਸਾਨਾਂ ਨੇ ਸਿੱਧੂ ਦਾ ਵਿਰੋਧ ਕੀਤਾ। ਨਵਜੋਤ ਸਿੱਧੂ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ।

NO COMMENTS