
ਚੰਡੀਗੜ੍ਹ(ਸਾਰਾ ਯਹਾਂ/ਬਿਊਰੋ ਰਿਪੋਰਟ) ਪੰਜਾਬ ਕਾਂਗਰਸ ਦੇ ਅੰਦਰੂਨੀ ਝਗੜੇ ਦਰਮਿਆਨ ਵੱਡੀ ਖਬਰ ਆਈ ਹੈ। ਸੋਮਵਾਰ ਨੂੰ ਦਿੱਲੀ ‘ਚ ਪੰਜਾਬ ਕਾਂਗਰਸ ਦੇ 25 ਵਿਧਾਇਕ ਸੋਨੀਆ ਗਾਂਧੀ ਦੀ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਕੈਪਟਨ ਦੇ ਕੁਝ ਮੰਤਰੀਆਂ ਵੀ ਇਸ ‘ਚ ਸ਼ਾਮਿਲ ਹੋਣਗੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਰਵਾਰ ਜਾਂ ਸ਼ੁਕਰਵਾਰ ਕਮੇਟੀ ਮੁਲਾਕਾਤ ਕਰੇਗੀ ਅਤੇ ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨਵਜੋਤ ਸਿੰਘ ਸਿੱਧੂ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਹਾਈਕਮਾਂਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਤੇ ਸਿੱਧੂ ਵਿਵਾਦ ਸੁਲਝਾਉਣ ਲਈ ਸਰਗਰਮ ਹੋ ਗਈ ਹੈ।
ਨਵਜੋਤ ਸਿੱਧੂ ਨੇ ਦੋ ਮੰਤਰੀਆਂ ਅਤੇ ਕਈ ਵਿਧਾਇਕਾਂ ਦੇ ਨਾਲ ਪਿਛਲੇ ਇਕ ਮਹੀਨੇ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਹਾਈ ਕੋਰਟ ਵਿੱਚ ਖਾਰਜ ਹੋਣ ਤੋਂ ਬਾਅਦ, ਕੈਪਟਨ ‘ਤੇ ਕਈ ਕਾਂਗਰਸੀ ਨੇਤਾ ਇਲਜ਼ਾਮ ਲਗਾ ਰਹੇ ਹਨ ਕਿ ਉਹ ਬਾਦਲ ਪਰਿਵਾਰ ਨਾਲ ਮਿਲੇ ਹੋਏ ਹਨ।
