*ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਦੋ ਵਿਧਾਇਕ ਬੀਜੇਪੀ ‘ਚ ਸ਼ਾਮਲ*

0
211

ਚੰਡੀਗੜ੍ਹ 28,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਦੋਵੇਂ ਕਾਂਗਰਸੀ ਵਿਧਾਇਕ ਬੀਜੇਪੀ ਵਿੱਚ ਸ਼ਾਮਲ ਹੋਏ। ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। 

ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਕੁਝ ਦਿਨ ਪਹਿਲਾਂ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ ਬੀਜੇਪੀ ‘ਚ ਸ਼ਾਮਲ ਹੋ ਗਏ ਸੀ। ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਸੀ। 

Ex-cricketer Dinesh Mongia, Congress MLA Fateh Bajwa Join BJP Ahead Of  Punjab Assembly Elections


ਦੱਸ ਦਈਏ ਕਿ ਬੀਜੇਪੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਲਈ ਵਿਰੋਧੀ ਪਾਰਟੀਆਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਨ ਦੀ ਕਵਾਇਦ ਵਿੱਢੀ ਹੈ। ਹੁਣ ਕੈਪਟਨ ਧੜੇ ਦੇ ਲੀਡਰ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ। 

ਸੂਤਰਾਂ ਮੁਤਾਬਕ ਪੰਜਾਬ ਦੇ ਕਈ ਸੰਸਦ ਮੈਂਬਰਾਂ, ਕੈਬਨਿਟ ਮੰਤਰੀਆਂ, ਵਿਧਾਇਕਾਂ ਸਮੇਤ ਕਈ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਭਾਜਪਾ ਦੇ ਸੰਪਰਕ ‘ਚ ਹਨ। ਖ਼ਬਰਾਂ ਹਨ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦੇ ਲੋਕ ਸ਼ਾਮਲ ਹਨ। 


ਸੂਤਰਾਂ ਮੁਤਾਬਕ ਅਜਿਹੇ ਚਾਰ ਪੰਜਾਬੀ ਗਾਇਕ ਵੀ ਹਨ ਜੋ ਅਗਲੇ ਹਫ਼ਤੇ ਭਾਜਪਾ ਨਾਲ ਹੱਥ ਮਿਲ ਸਕਦੇ ਹਨ। ਇਸ ਬਦਲਾਅ ਦੀ ਜੜ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਤੇ ਕਾਂਗਰਸ ਤੋਂ ਬਾਹਰ ਹੋਣਾ ਮੰਨਿਆ ਜਾ ਰਿਹਾ ਹੈ। 


ਦੱਸ ਦੇਈਏ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ, ਜਿਸ ਤੋਂ ਬਾਅਦ ਭਾਜਪਾ ਨੇ ਕੈਪਟਨ ਅਮਰਿੰਦਰ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here