ਪੰਜਾਬ ਕਾਨਵੈਂਟ ਸਕੂਲ ਵੱਲੋਂ ਸੋਸ਼ਲ ਮੀਡੀਏ ਰਾਹੀਂ ਬੱਚਿਆਂ ਦੀ ਪੜ੍ਹਾਈ ਸੁਰੂ

0
17

ਮਾਨਸਾ 14 ਅਪ੍ਰੈਲ (ਬਪਸ): ਕਰੋਨਾ ਵਾਇਰਸ ਕਰਕੇ ਦੇਸ਼ ਭਰ ਵਿੱਚ ਤਿੰਨ ਮਈ ਤੱਕ ਤਾਲਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਵੀ ਤਾਲਾਬੰਦੀ ਦੇ ਨਾਲ-ਨਾਲ ਕਰਫਿਊ ਲਗਾਇਆ ਹੋਇਆ ਹੈ। ਕਿਸੇ ਨੂੰ ਵੀ ਘਰ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਕਰੋਨਾ ਵਾਇਰਸ ਕਾਰਨ ਕੀਤੀ ਤਾਲਾਬੰਦੀ ਅਤੇ ਕਰਫ਼ਿਊ ਦਾ ਅਸਰ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਤੇ ਵੀ ਪੈ ਰਿਹਾ ਹੈ। ਪੰਜਾਬ ਕਾਨਵੈਂਟ ਸਕੂਲ ਝੁਨੀਰ ਦੀ ਪਿ੍ੰਸੀਪਲ ਪੱਲਵੀ ਅਰੋੜਾ ਨੇ ਦੱਸਿਆ ਕਿ ਸੈਸ਼ਨ 2020-21 ਦੀ ਪੜ੍ਹਾਈ ਦਾ ਧਿਆਨ ਰੱਖਦੇ ਹੋਏ ਪੰਜਾਬ ਕਾਨਵੈਂਟ ਸਕੂਲ ਝੁਨੀਰ ਵੱਲੋਂ ਆਪਣੇ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਤੇ ਵਟਸਐਪ ਅਤੇ ਫੇਸਬੁੱਕ ਰਾਹੀ ਪੜ੍ਹਾਈ ਕਰਾਉਣ ਦੀ ਪਹਿਲ ਕਦਮੀ ਕੀਤੀ ਗਈ  ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਜੁੜੇ ਰਹਿਣ ਲਈ ਸਕੂਲ ਸਟਾਫ਼ ਵੱਲੋਂ ਬੱਚਿਆਂ ਨੂੰ ਹੋਮ ਵਰਕ ਅਤੇ

ਸਿੱਖਿਆ ਨਾਲ ਸਬੰਧਤ ਹੋਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਤਾਲਾਬੰਦੀ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਤੇ ਉਹ ਆਪਣੇ ਸਿਲੇਬਸ ਨਾਲ ਜੁੜੇ ਰਹਿਣ। ਉਨ੍ਹਾਂ ਦੱਸਿਆ ਕਿ ਸਕੂਲ ਸਟਾਫ਼ ਵੱਲੋਂ ਬੱਚਿਆਂ ਨੂੰ ਜਿੱਥੇ ਸੋਸ਼ਲ ਮੀਡੀਆ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ ਉੱਥੇ ਹੀ ਬੱਚਿਆਂ ਦੇ ਮਾਪਿਆਂ ਨਾਲ ਵੀ ਫੋਨ ਕਾਲ ਕਰਕੇ ਬੱਚਿਆਂ ਦੇ ਹਾਲਾਤ ਜਾਣੇ ਜਾ ਰਹੇ ਹਨ। ਬੱਚਿਆਂ ਵੱਲੋਂ ਘਰ ਵਿੱਚ ਰਹਿਕੇ ਹੀ ਪੜ੍ਹਾਈ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਵੱਲੋਂ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮਾਟੋ ਤਿਆਰ ਕਰਕੇ ਵੀ ਸੋਸ਼ਲ ਮੀਡੀਆ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਘਰਾਂ ਵਿੱਚ ਰਹਿ ਕੇ ਹੀ ਕਰੋਨਾ ਦੀ ਇਸ ਭਿਆਨਕ ਬਿਮਾਰੀ ਨੂੰ ਫ਼ੈਲਣ ਤੋਂ ਰੋਕਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ

NO COMMENTS