ਪੰਜਾਬ ਕੈਬਨਿਟ ਵੱਲੋਂ ਕੇਂਦਰ ਕੋਲ ਕੋਵਿਡ-19 ਖਿਲਾਫ ਸ਼ੰਘਰਸ਼ ਵਿੱਚ ਜੁਟੇ ਸਾਰੇ ਅਫਸਰਾਂ ਤੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਉਣ ਦੀ ਅਪੀਲ

0
19

ਚੰਡੀਗੜ•,(ਸਾਰਾ ਯਹਾ, ਬਲਜੀਤ ਸ਼ਰਮਾ) 6 ਅਪਰੈਲ ਕੋਵਿਡ-19 ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਜੁਟੇ ਸਰਕਾਰੀ ਸਟਾਫ ਦਾ ਹੌਸਲਾ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਭਰ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਦਿਨ-ਰਾਤ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਤੇ ਕਰਮੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇ।
ਸਰਕਾਰੀ ਬੁਲਾਰੇ ਅਨੁਸਾਰ 4 ਅਪਰੈਲ ਨੂੰ ਹੋਈ ਮੀਟਿੰਗ ਵਿੱਚ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਕੇਂਦਰ ਸਰਕਾਰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੇਵਾਵਾਂ ਦੇ ਰਹੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਬੀਮੇ ਦਾ ਐਲਾਨ ਕਰੇ। ਇਸ ਸਬੰਧੀ  ਮੰਤਰੀ ਮੰਡਲ ਨੇ ਕੇਂਦਰ ਅੱਗੇ ਪ੍ਰਸਤਾਵ ਵੀ ਪੇਸ਼ ਕੀਤਾ ਕਿ ਅਜਿਹੀਆਂ ਮੁਸ਼ਕਲ ਘੜੀਆਂ ਵਿੱਚ ਕੰਮ ਕਰ ਰਹੇ ਪੁਲਿਸ, ਮਾਲ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੁਰਾਕ ਤੇ ਸਿਵਲ ਸਪਲਾਈਜ਼, ਮਹਿਲਾ ਤੇ ਬਾਲ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇ।
ਮੰਤਰੀ ਮੰਡਲ ਨੇ ਇਹ ਗੱਲ ਦੁਹਰਾਈ ਕਿ ਇਹ ਬੀਮਾ ਕਵਰ ਇਨ•ਾਂ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਵੱਲੋਂ ਇਸ ਮਹਾਂਮਾਰੀ ਖਿਲਾਫ ਪੂਰੀ ਲਗਨ ਤੇ ਪੇਸ਼ੇਵਾਰ ਵਚਨਬੱਧਤਾ ਨਾਲ ਕੀਤੇ ਜਾ ਰਹੇ ਸੰਘਰਸ਼ ਵਿੱਚ ਸਮਰਥਨ ਲਈ ਹੋਰ ਉਤਸ਼ਾਹਤ ਕਰੇਗਾ।
——-  

NO COMMENTS