*ਪੰਜਾਬ ਕੈਬਿਨੇਟ ਦੀ ਬੈਠਕ ਦਾ ਸਮਾਂ ਬਦਲਿਆ, ਹੁਣ ਮੀਟਿੰਗ 12 ਮਈ ਨੂੰ ਨਹੀਂ ਸਗੋਂ ਇਸ ਦਿਨ ਹੋਵੇਗੀ*

0
207

ਚੰਡੀਗੜ੍ਹ 10 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਬੇਕਾਬੂ ਹੋ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਆਪਣਾ ਕਹਿਰ ਵਰਪਾ ਰਿਹਾ ਹੈ। ਕੋਰੋਨਾ ਕੇਸਾਂ ਦੇ ਨਿੱਤ ਨਵੇਂ ਰਿਕਾਰਡ ਕਾਈਮ ਹੋ ਰਹੇ ਹਨ। ਜਿਸ ਕਰਕੇ ਸਰਕਾਰ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਕੋਰੋਨਾਵਾਇਰਸ ਦੇ ਮੱਦੇਨਜ਼ਰ ਹੀ ਸੋਮਵਾਰ ਨੂੰ ਚੰਡੀਗੜ੍ਹ ਪ੍ਰਸਾਸ਼ਨ ਨੇ ਰਾਜਧਾਨੀ ‘ਚ ਲੌਕਡਾਊਨ ਦੀ ਅਵਧੀ ਨੂੰ ਇੱਕ ਹੋਰ ਹਫ਼ਤੇ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।

Punjab Cabinet: ਪੰਜਾਬ ਕੈਬਿਨੇਟ ਦੀ ਬੈਠਕ ਦਾ ਸਮਾਂ ਬਦਲਿਆ, ਹੁਣ ਮੀਟਿੰਗ 12 ਮਈ ਨੂੰ ਨਹੀਂ ਸਗੋਂ ਇਸ ਦਿਨ ਹੋਵੇਗੀ

ਕੋਰੋਨਾ ਦੇ ਵੱਧਦੇ ਕਹਿਰ ਦੇ ਵਿਚਕਾਰ ਪੰਜਾਬ ਮੰਤਰੀ ਮੰਡਲ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 12 ਮਈ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇੱਕ ਮਹੱਤਵਪੂਰਨ ਬੈਠਕ ਦੀ ਜਾਣਕਾਰੀ ਸਾਂਝੀ ਕੀਤੀ ਸੀ। ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ 13 ਅਪ੍ਰੈਲ ਨੂੰ ਦੁਪਹਿਰ 2.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਹ ਉਮੀਦ ਕੀਤੀ ਜਾਂਦੀ ਹੈ ਕਿ ਇਸ ਮਿਆਦ ਦੇ ਦੌਰਾਨ ਆਕਸੀਜਨ ਸੰਕਟ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਇਸ ਦੌਰਾਨ ਕੋਰੋਨਾ ਸੰਕਟ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਨੂੰ ਲੈ ਕੇ ਵੀ ਹਾਹਾਕਾਰ ਮਚੀ ਹੋਈ ਹੈ। ਇਸ ਕਾਰਨ ਇਸ ਬੈਠਕ ਵਿੱਚ ਕੁੱਝ ਮਹੱਤਵਪੂਰਨ ਫੈਸਲੇ ਲੈ ਸਕਦੇ ਹਨ।

LEAVE A REPLY

Please enter your comment!
Please enter your name here