*ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਰਾਜਪਾਲ ਤੋਂ ਗਊ ਹੱਤਿਆ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ*

0
13

ਚੰਡੀਗੜ, 21 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ) : ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਗਊਆਂ ਦੀ ਹੱਤਿਆ ਅਤੇ ਬੇਅਦਬੀ ਕਰਨ ਵਾਲਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ  ਪੁਰੋਹਿਤ ਨੂੰ ਮੰਗ ਪੱਤਰ ਦਿੱਤਾ, ਜਿਸ ਉਤੇ ਰਾਜਪਾਲ ਨੇ ਇਸ ਸੰਵੇਦਨਸ਼ੀਲ ਮਸਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਸੂਬੇ ਵਿੱਚ ਗਊ ਮਾਤਾ ਅਤੇ ਗਊ ਵੰਸ਼ ਦੀ ਬੇਅਦਬੀ, ਹੱਤਿਆ, ਕਰੂਰਤਾ ਅਤੇ ਤਸਕਰੀ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨਾਲ ਆਮ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਇਸ ਨਾਲ ਕਰੋੜਾਂ ਹਿੰਦੂ ਸਨਾਤਨੀ ਧਰਮ ਦੇ ਪੈਰੋਕਾਰਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗੀ ਹੈ, ਜੋ ਕਿ ਸੂਬੇ ਵਿੱਚ ਅਸਿਥਰਤਾ ਦਾ ਕਾਰਣ ਬਣਕੇ ਆਪਸੀ ਭਾਈਚਾਰਕ ਸਾਂਝ ਨੂੰ ਢਾਹ ਲਾ ਸਕਦੀ ਹੈ।
ਸ੍ਰੀ ਸ਼ਰਮਾ ਨੇ ਅੱਗੇ ਇਹ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਹੱਦ ਜੰਮੂ ਕਸ਼ਮੀਰ , ਰਾਜਸਥਾਨ, ਹਰਿਆਣਾ ਅਤੇ ਨੈਸ਼ਨਲ ਹਾਈਵੇਅ ਤੋਂ ਗੁਜ਼ਰਦੇ ਹੋਏ ਸਹਾਰਨਪੁਰ ਦੇ ਰਸਤੇ ਉੱਤਰ ਪ੍ਰਦੇਸ਼ ਨੂੰ ਜਾਂਦੀ ਹੈ ਅਤੇ ਸਰਦੀ ਦੇ ਮੌਸਮ ਵਿੱਚ ਧੁੰਦ ਹੋਣ ਕਰਕੇ ਅਜਿਹੇ ਸ਼ਰਾਰਤੀ ਅਨਸਰ ਗਊਆਂ ਦੀ ਤਸਕਰੀ ਕਰਨ ਵਿੱਚ ਸਫਲ ਹੋ ਜਾਂਦੇ ਹਨ।
ਪੰਜਾਬ ਵਿੱਚ ਅਜਿਹੇ ਗੈਰ ਸਮਾਜਿਕ ਤੱਤਾਂ ਨੂੰ ਠੱਲ ਪਾਉਣ ਲਈ ਸਮੇਂ ਸਮੇਂ ’ਤੇ ਇਸ ਦਾ ਨੋਟਿਸ ਲਿਆ ਗਿਆ ਪਰ ਕੋਈ ਸਖ਼ਤ ਕਾਨੂੰਨ ਦੀ ਅਣਹੋਂਦ ਕਾਰਨ ਇਹ ਸ਼ਰਾਰਤ ਅਨਸਰ ਸਮਾਜ ਵਿੱਚ ਅਜਿਹੇ ਜੁਰਮ ਨੂੰ ਅੰਜ਼ਾਮ ਦੇ ਰਹੇ ਹਨ। ਇਨਾਂ ਨੂੰ ਕਾਬੂ ਕਰਨ ਲਈ ਸਖਤ ਕਾਨੂੰਨੀ ਕਾਰਵਾਈ ਲੋੜੀਂਦੀ ਹੈ ਤਾਂ ਜੋ ਫਿਰ ਅਜਿਹੀਆਂ ਘਟਨਾਵਾਂ ਨਾ ਵਾਪਰਨ।———-

NO COMMENTS