*ਪੰਜਾਬ ਚੋਣਾਂ ਤੋਂ ਪਹਿਲਾਂ ਆਪ ਆਗੂ ਰਾਘਵ ਚੱਢਾ ਦਾ ਦਾਅਵਾ, ਕਿਹਾ ਪੰਜਾਬ ‘ਚ ‘ਆਪ’ ਦੀ ਸੁਨਾਮੀ, ਭਗਵੰਤ ਮਾਨ ਬਣਨਗੇ ਸੀਐਮ*

0
26

Raghav Chadha 09,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 10 ਮਾਰਚ ਨੂੰ ਨਤੀਜੇ ਸਾਹਮਣੇ ਆਉਣਗੇ ਪਰ ਇਸ ਤੋਂ ਪਹਿਲਾਂ ਆਏ ਐਗਜ਼ਿਟ ਪੋਲ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਖੁਸ਼ ਕਰ ਦਿੱਤਾ ਹੈ। ਕਿਉਂਕਿ ਲਗਪਗ ਸਾਰੇ ਐਗਜ਼ਿਟ ਪੋਲ ਨੇ ਇਹ ਦਰਸਾਇਆ ਹੈ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕਦੀ ਹੈ। ਹੁਣ ‘ਆਪ’ ਨੇਤਾ ਰਾਘਵ ਚੱਢਾ ਨੇ ਵੀ ਮੋਹਾਲੀ ‘ਚ ਵੱਡਾ ਦਾਅਵਾ ਕੀਤਾ ਹੈ, ਨਾਲ ਹੀ ਆਪਣੀ ਪਾਰਟੀ ਨੂੰ ਕਾਂਗਰਸ ਦਾ ਆਪਸ਼ਨ ਦੱਸਿਆ ਹੈ।

2024 ‘ਚ ਭਾਜਪਾ ਲਈ ਕੇਜਰੀਵਾਲ ਹੋਣਗੇ ਚੁਣੌਤੀਚੱਢਾ

ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਗਲੇ ਲਗਾਉਣ ਦਾ ਮਨ ਬਣਾ ਚੁੱਕੇ ਹਨ। ਐਗਜ਼ਿਟ ਪੋਲ ਦਿਖਾ ਰਹੇ ਹਨ ਕਿ ਇਹ ਸੁਨਾਮੀ ਹੈ, ਆਮ ਆਦਮੀ ਪਾਰਟੀ ਦੀ ਲਹਿਰ ਨਹੀਂ। ‘ਆਪ’ ਆਗੂ ਰਾਘਵ ਚੱਢਾ ਨੇ ਇਸ ਬਹਾਨੇ 2024 ਦੀਆਂ ਲੋਕ ਸਭਾ ਚੋਣਾਂ ਦਾ ਜ਼ਿਕਰ ਕੀਤਾ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਭਾਜਪਾ ਲਈ ਚੁਣੌਤੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਥਾਂ ਲਵੇਗੀ। ਆਮ ਆਦਮੀ ਪਾਰਟੀ ਰਾਸ਼ਟਰੀ ਪਾਰਟੀ ਬਣ ਕੇ ਉਭਰੀ ਹੈ। ਅਰਵਿੰਦ ਕੇਜਰੀਵਾਲ 2024 ‘ਚ ਭਾਜਪਾ ਦੇ ਖਿਲਾਫ ਚੁਣੌਤੀ ਦੇ ਰੂਪ ‘ਚ ਉਭਰਨਗੇ।

ਸਰਵੇ ਚ ਸਭ ਤੋਂ ਅੱਗੇ ਆਮ ਆਦਮੀ ਪਾਰਟੀ

ਦੱਸ ਦੇਈਏ ਕਿ ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਕਾਫੀ ਮਜ਼ਬੂਤ ਨਜ਼ਰ ਆ ਰਹੀ ਹੈ। ਪਿਛਲੀਆਂ ਚੋਣਾਂ ਵਿੱਚ ਪਾਰਟੀ ਮੁੱਖ ਵਿਰੋਧੀ ਪਾਰਟੀ ਵਜੋਂ ਉਭਰੀ ਸੀ, ਜਿਸ ਤੋਂ ਬਾਅਦ ਹੁਣ ਸਾਰੇ ਸਰਵੇਖਣ ਦੱਸ ਰਹੇ ਹਨ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣ ਸਕਦੀ ਹੈ। ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਸੀ। ਏਬੀਪੀ, ਸੀ-ਵੋਟਰ ਦੇ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ 51 ਤੋਂ 61 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਸੱਤਾਧਾਰੀ ਕਾਂਗਰਸ 22 ਤੋਂ 28 ਸੀਟਾਂ ਤੱਕ ਸਿਮਟ ਸਕਦੀ ਹੈ। ਅਕਾਲੀ ਦਲ ਨੂੰ 20 ਤੋਂ 26 ਸੀਟਾਂ ਮਿਲਦੀਆਂ ਦਿਖਾਈਆਂ ਗਈਆਂ ਹਨ। ਦੂਜੇ ਪਾਸੇ ਭਾਜਪਾ ਗਠਜੋੜ ਨੂੰ 7 ਤੋਂ 13 ਸੀਟਾਂ ਮਿਲ ਸਕਦੀਆਂ ਹਨ। ਹਾਲਾਂਕਿ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦਾਅਵਾ ਹੈ ਕਿ ਉਹ ਪੂਰਨ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੇ ਹਨ। ਉਨ੍ਹਾਂ ਨੂੰ ਕਿਸੇ ਗਠਜੋੜ ਦੀ ਲੋੜ ਨਹੀਂ ਪਵੇਗੀ। ਪੰਜਾਬ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਇਸ ਵਾਰ ਯੂਪੀ, ਉਤਰਾਖੰਡ ਅਤੇ ਗੋਆ ਵਿੱਚ ਵੀ ਚੋਣਾਂ ਲੜੀਆਂ ਹਨ।

NO COMMENTS