*ਪੰਜਾਬ ‘ਚ ਅਗਲੇ ਦੋ ਦਿਨ ਸ਼ੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ, ਮੌਸਮ ਵਿਭਾਗ ਵੱਲੋਂ ਚੇਤਾਵਨੀ*

0
45

ਚੰਡੀਗੜ੍ਹ 20,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੋਹ ਦੇ ਮਹੀਨੇ ਦੇ ਨਾਲ ਪੰਜਾਬ ਵਿੱਚ ਠੰਢ ਹੋਰ ਜ਼ਿਆਦਾ ਵਧ ਰਹੀ ਹੈ। ਪਾਰਾ ਹੇਠਾਂ ਡਿੱਗਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਧੁੰਦ ਤੇ ਸ਼ੀਤ ਲਹਿਰ ਚੱਲਣੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਪੰਜਾਬ ‘ਚ ਕੱਲ੍ਹ ਸ਼ੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 22 ਤੇ 23 ਦਸੰਬਰ ਲਈ ਕਈ ਥਾਵਾਂ ‘ਤੇ ਸੰਘਣੀ ਧੂੰਦ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਗੁਰਦਾਸਪੁਰ ਤੇ ਸੰਗਰੂਰ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਹੈ।ਸ੍ਰੀ ਦਰਬਾਰ ਸਾਹਿਬ ਘਟਨਾ ਦੇ ਦੋਸ਼ੀ ਦਾ ਨਹੀਂ ਮਿਲਿਆ ਕੋਈ ਸੁਰਾਗ,  ਪੁਲਿਸ ਕਮਿਸ਼ਨਰ ਨੇ ਆਪਣੇ ਨੰਬਰ ਜਾਰੀ ਕਰਕੇ ਸ਼ਨਾਖਤ ਲਈ ਮੰਗਿਆ ਸਹਿਯੋਗ

NO COMMENTS