(ਸਾਰਾ ਯਹਾਂ/ਬਿਊਰੋ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਪੁਲਿਸ ਦੀਆਂ ਸਿਫ਼ਤਾਂ ਕਰਦੇ ਨਜ਼ਰ ਆ ਰਹੇ ਹਨ ਤੇ ਪੰਜਾਬ ਪੁਲਿਸ ਨੂੰ ਰਿਸ਼ਵਤਖੋਰ ਦੱਸ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਤਹਿਸ ਨਹਿਸ ਹੋ ਚੁੱਕੀ ਹੈ ਤੇ ਲੋਕ ਡਰ ਦੇ ਮਾਹੌਲ ’ਚ ਜੀਅ ਰਹੇ ਹਨ।