ਪੰਜਾਬ ‘ਚ ਅੱਜ ਕੋਰੋਨਾ ਨਾਲ ਪੰਜ ਮੌਤਾਂ 172 ਨਵੇਂ ਮਾਮਲੇ, ਕੁੱਲ੍ਹ ਸੰਕਰਮਿਤ 6100 ਪਾਰ

0
66

ਚੰਡੀਗੜ੍ਹ,3 ਜੁਲਾਈ  (ਸਾਰਾ ਯਹਾ/ ਬਲਜੀਤ ਸ਼ਰਮਾ )  : ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 172 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6109 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 162 ਹੋ ਗਈ ਹੈ।

ਸ਼ਨੀਵਾਰ ਨੂੰ ਕੋਰੋਨਾਵਾਇਰਸ ਦੇ 172 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੁੱਲ੍ਹ 40 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਐਸਏਐਸ ਨਗਰ (ਮੁਹਾਲੀ) ਤੋਂ 10, ਗੁਰਦਾਸਪੁਰ -2, ਪਠਾਨਕੋਟ -7, ਹੁਸ਼ਿਆਰਪੁਰ -1, ਮੋਗਾ -2, ਰੋਪੜ -5, ਫਿਰੋਜ਼ਪੁਰ -8, ਫਾਜ਼ਿਲਕਾ -1 ਅਤੇ ਮਾਨਸਾ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 331585 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6109 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 4306 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1641 ਲੋਕ ਐਕਟਿਵ ਮਰੀਜ਼ ਹਨ।

LEAVE A REPLY

Please enter your comment!
Please enter your name here