
ਚੰਡੀਗੜ੍ਹ11,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਪੰਜਾਬ ‘ਚ ਅੱਜ 11 ਮਾਰਚ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ। ਪੰਜਾਬ ‘ਚ ਪੈਟਰੋਲ ਦੀ ਕੀਮਤ 92.14 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 83.20 ਰੁਪਏ ਪ੍ਰਤੀ ਲੀਟਰ ਹੈ।
ਉਥੇ ਹੀ ਚੰਡੀਗੜ੍ਹ ਵਿੱਚ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ। ਚੰਡੀਗੜ੍ਹ ‘ਚ ਡੀਜ਼ਲ 81.17 ਰੁਪਏ ਤੇ ਪੈਟਰੋਲ 87.73 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਬੰਦ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ।
ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ, ਤੁਹਾਨੂੰ ਆਪਣਾ ਸਿਟੀ ਕੋਡ ਲਿਖਣਾ ਪਏਗਾ ਜਿਸ ਨੂੰ ਆਰਐਸਪੀ ਸਪੇਸ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।
