
ਚੰਡੀਗੜ੍ਹ 23,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ‘ਤੇ ਰੋਕ ਲਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।
