
ਚੰਡੀਗੜ੍ਹ 26 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਤ ਵੇਲੇ ਕਰਫਿਊ ਦੇ ਸਮੇਂ ਵਿੱਚ ਦੋ ਘੰਟੇ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅਖੀਰਲੇ ਦਿਨਾਂ ਵਿੱਚ ਤਾਲਾਬੰਦੀ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਮੁਤਾਬਕ ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਸ਼ਾਮ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੁਕਾਨਾਂ ਬੰਦ ਕਰਨ ਦਾ ਸਮਾਂ ਸ਼ਾਮ ਪੰਜ ਵਜੇ ਕਰ ਦਿੱਤਾ ਗਿਆ ਹੈ ਤਾਂ ਜੋ ਕੰਮਕਾਜਾਂ ‘ਤੇ ਜਾਣ ਵਾਲੇ ਲੋਕ 6 ਵਜੇ ਤੱਕ ਘਰੋ-ਘਰੀ ਪਹੁੰਚ ਸਕਣ। ਹਫ਼ਤੇ ਦੇ ਅਖੀਰਲੇ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਰੱਖਣ ਦਾ ਹੁਕਮ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦਾ ਤੇਜ਼ੀ ਨਾਲ ਵਧਦਾ ਫੈਲਾਅ ਰੋਕਣ ਲਈ ਮੰਤਰੀ ਮੰਡਲ ਦੀ ਤਾਜ਼ਾ ਬੈਠਕ ਵਿੱਚ ਇਹ ਫੈਸਲੇ ਲਏ ਗਏ ਹਨ।
