*ਪੰਜਾਬ ‘ਚ ਕਾਂਗਰਸ ਦਾ ਸੁਪੜਾ ਸਾਫ, ਡਿਪਟੀ ਸੀਐੱਮ ਓਪੀ ਸੋਨੀ ਨੂੰ ਵੀ ਨਹੀਂ ਮਿਲੀ ਸੀਟ*

0
45

 10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਸਭ ਦੇ ਸਾਹਮਣੇ ਹਨ। ਫਿਲਹਾਲ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਦੇ ਨਤੀਜਿਆਂ ਵਿੱਚ ਝਾੜੂ ਦਾ ਜਾਦੂ ਚੱਲ ਗਿਆ ਹੈ ਅਤੇ ਸੱਤਾਧਾਰੀ ਪਾਰਟੀ ਕਾਂਗਰਸ ਦਾ ਸੁਪੜਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਦੇ ਕਈ ਦਿੱਗਜ ਆਗੂਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਵੀ ਹਾਰ ਗਏ 

ਦੱਸ ਦੇਈਏ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਵੀ ਹਾਰ ਗਏ ਹਨ, ਉਨ੍ਹਾਂ ਨੂੰ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਅਜੇ ਗੁਪਤਾ ਤੋਂ ਕਰਾਰੀ ਹਾਰ ਮਿਲੀ ਹੈ। ‘ਆਪ’ ਉਮੀਦਵਾਰ ਨੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ 14026 ਵੋਟਾਂ ਨਾਲ ਹਰਾਇਆ। ਜ਼ਿਕਰਯੋਗ ਹੈ ਕਿ ਇਹ ਸੀਟ ਕਾਂਗਰਸ ਦੀ ਬਹੁਤ ਸੁਰੱਖਿਅਤ ਸੀਟ ਮੰਨੀ ਜਾਂਦੀ ਸੀ ਪਰ ਇੱਥੇ ਵੀ ਉਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਚਰਨਜੀਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਕਰਾਰੀ ਹਾਰ ਮਿਲੀ

ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ 78 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਸੀ। ਪਰ ਇਸ ਵਾਰ ਕਾਂਗਰਸ ਪਾਰਟੀ ਸਿਰਫ਼ 17 ਸੀਟਾਂ ਤੱਕ ਹੀ ਸੀਮਤ ਰਹਿ ਗਈ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਡੀ ਜਿੱਤ ਵੱਲ ਵਧ ਗਈ ਹੈ। ਆਮ ਆਦਮੀ ਪਾਰਟੀ 90 ਤੋਂ ਪਾਰ ਸੀਟਾਂ ਜਿੱਤਦੀ ਨਜ਼ਰ ਆ ਰਹੀ ਹੈ। ਆਮ ਆਦਮੀ ਪਾਰਟੀ ਦੀ ਲਹਿਰ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਦਿੱਗਜ ਆਗੂ ਵੀ ਚੋਣਾਂ ਹਾਰ ਗਏ ਹਨ।

NO COMMENTS