*ਪੰਜਾਬ ‘ਚ ਕੋਰੋਨਾ ਕੇਸਾਂ ਦਾ ਸਿਲਸਿਲਾ ਜਾਰੀ, ਸ਼ੁੱਕਰਵਾਰ 148 ਲੋਕਾਂ ਦੀ ਮੌਤ*

0
46

ਚੰਡੀਗੜ੍ਹ  29, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ‘ਚ ਕੋਰੋਨਾ ਵਾਇਰਸ ਦੇ ਕੇਸਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਆਏ ਦਿਨ ਕੋਵਿਡ-19 ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ ‘ਚ 3,724 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ। ਇਸ ਦੌਰਾਨ 148 ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 6,797 ਲੋਕ ਕੋਰੋਨਾ ਤੋਂ ਠੀਕ ਹੋ ਗਏ।

ਸੂਬੇ ‘ਚ ਇਸ ਸਮੇਂ ਕੁੱਲ ਐਕਟਿਵ ਕੇਸ 44,964 ਹਨ ਜਦਕਿ ਹੁਣ ਤਕ ਪੰਜਾਬ ‘ਚ ਕੁੱਲ 5,59,795 ਕੇਸ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਪੰਜਾਬ ‘ਚ ਹੁਣ ਤਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 14,180 ਹੈ। ਮੌਜੂਦਾ ਸਮੇਂ 5302 ਲੋਕ ਆਕਸੀਜਨ ਸਪੋਰਟ ‘ਤੇ ਹਨ। ਚਿੰਤਾ ਦੀ ਗੱਲ ਇਹ ਹੈ ਕਿ 369 ਲੋਕਾਂ ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ ਸਪੋਰਟ ‘ਤੇ ਹਨ।

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ।

LEAVE A REPLY

Please enter your comment!
Please enter your name here