ਪੰਜਾਬ ‘ਚ ਕੋਰੋਨਾ ਦੇ 231 ਨਵੇਂ ਕੇਸ, ਅੱਠ ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

0
35

ਚੰਡੀਗੜ੍ਹ  (ਸਾਰਾ ਯਹਾ/ਬਾਲਜੀਤ ਸ਼ਰਮਾਂ) : ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 231 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7587 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਅੱਠ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 195 ਹੋ ਗਈ ਹੈ।

ਸ਼ਨੀਵਾਰ ਨੂੰ 231 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਜਲੰਧਰ ‘ਚ ਸਭ ਤੋਂ ਵੱਧ 77 ਨਵੇਂ ਮਰੀਜ਼ ਸਾਹਮਣੇ ਆਏ ਹਨ।ਇਸ ਤੋਂ ਇਲਾਵਾ ਪਟਿਆਲਾ ‘ਚ 55, ਲੁਧਿਆਣਾ 29 ਅਤੇ ਅੰਮ੍ਰਿਤਸਰ 19 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਜ਼ਿਲ੍ਹਾ ਪਟਿਆਲਾ ‘ਚ ਅਤੇ ਜਲੰਧਰ ‘ਚ ਦੋ-ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਪਠਾਨਕੋਟ, ਸੰਗਰੂਰ, ਲੁਧਿਆਣਾ ਅਤੇ ਬਠਿੰਡਾ ‘ਚ ਇੱਕ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ।

ਅੱਜ ਕੁੱਲ੍ਹ 23 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ 7, ਗੁਰਦਾਸਪੁਰ 11, ਪਠਾਨਕੋਟ -1 ਅਤੇ ਫਾਜ਼ਿਲਕਾ ‘ਚ 4 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 388494 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 7587 ਮਰੀਜ਼ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਜਦਕਿ 5040 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 2352 ਲੋਕ ਐਕਟਿਵ ਮਰੀਜ਼ ਹਨ।

LEAVE A REPLY

Please enter your comment!
Please enter your name here