ਪੰਜਾਬ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 82,000 ਤੋਂ ਪਾਰ

0
24

ਚੰਡੀਗੜ੍ਹ 15 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਵਿੱਚ ਕਰੋਨਾਵਾਇਰਸ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਸਰਕਾਰੀ ਦਾਅਵਿਆਂ ਦੇ ਉਲਟ ਮਹਾਮਾਰੀ ਆਪਣੇ ਪੈਰ ਪਸਾਰ ਰਹੀ ਹੈ। ਸੋਮਵਾਰ ਤੱਕ ਮਰੀਜ਼ਾਂ ਦਾ ਅੰਕੜਾ 82 ਹਜ਼ਾਰ ਤੋਂ ਪਾਰ ਹੋ ਗਿਆ। ਸਭ ਤੋਂ ਅਹਿਮ ਗੱਲ ਇਹ ਹੈ ਕਿ ਮਹਾਮਾਰੀ ਕਾਰਨ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸੂਬੇ ’ਚ ਮਰਨ ਵਾਲਿਆਂ ਦੀ ਗਿਣਤੀ 2424 ਹੋ ਗਈ ਹੈ।

ਸਰਕਾਰੀ ਸੂਤਰਾਂ ਮੁਤਾਬਕ ਕਰੋਨਾ ਦੇ 2496 ਪੌਜ਼ੇਟਿਵ ਕੇਸ ਸਾਹਮਣੇ ਆਏ ਹਨ ਜਦਕਿ 1463 ਜਣਿਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਬੀਤੇ ਇੱਕ ਦਿਨ ’ਚ ਸਭ ਤੋਂ ਵੱਧ 14 ਮੌਤਾਂ ਫ਼ਿਰੋਜ਼ਪੁਰ ’ਚ ਹੋਈਆਂ ਹਨ।

ਇਸ ਤੋਂ ਇਲਾਵਾ ਲੁਧਿਆਣਾ ’ਚ 11, ਅੰਮ੍ਰਿਤਸਰ, ਪਟਿਆਲਾ ਤੇ ਹੁਸ਼ਿਆਰਪੁਰ ’ਚ 6-6, ਗੁਰਦਾਸਪੁਰ, ਜਲੰਧਰ ਤੇ ਕਪੂਰਥਲਾ ’ਚ 5-5, ਫ਼ਤਹਿਗੜ੍ਹ ਸਾਹਿਬ ’ਚ 3, ਮੁਹਾਲੀ ਤੇ ਸੰਗਰੂਰ ’ਚ 2-2, ਬਠਿੰਡਾ, ਫ਼ਰੀਦਕੋਟ, ਮੋਗਾ, ਮੁਕਤਸਰ ਅਤੇ ਨਵਾਂ ਸ਼ਹਿਰ ’ਚ ਇੱਕ-ਇੱਕ ਵਿਅਕਤੀ ਦੀ ਕਰੋਨਾਵਾਇਰਸ ਕਾਰਨ ਮੌਤ ਹੋਈ ਹੈ।

NO COMMENTS