ਪੰਜਾਬ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 550 ਤੋਂ ਪਾਰ, ਹੁਣੇ 11 ਹੋਰ ਸ਼ਰਧਾਲੂਆਂ ਦੀ ਰਿਪੋਰਟ ਆਈ ਪੌਜ਼ਿਟਿਵ

0
201

ਚੰਡੀਗੜ੍ਹ: ਫ਼ਿਰੋਜ਼ਪੁਰ ਵਿੱਚ 11 ਸ਼ਰਧਾਲੂਆਂ ਦੇ ਕੋਰੋਨਾ ਪੌਜ਼ਿਟਿਵ ਹੋਣ ਦੀ ਪੁਸ਼ਟੀ ਹੋਣ ਨਾਲ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 550 ਤੋਂ ਵੱਧ ਹੋ ਗਈ ਹੈ। ਹੁਣ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 553 ਐਕਟਿਵ ਕੇਸ ਹੋ ਚੁੱਕੇ ਹਨ। ਹੁਣ ਤਕ ਇੱਕ ਮਰੀਜ਼ ਗੰਭੀਰ ਹੈ ਜਦਕਿ 20 ਦੀ ਮੌਤ ਹੋ ਚੁੱਕੀ ਹੈ।

ਸੂਬੇ ‘ਚ ਹੁਣ ਸ਼ੱਕੀ ਮਰੀਜ਼ਾਂ ਗਿਣਤੀ 21,194 ਰਹਿ ਗਈ ਹੈ। ਬੀਤੇ ਕੱਲ੍ਹ ਸੂਬੇ ਦੇ 13 ਜ਼ਿਲ੍ਹਿਆਂ ‘ਚੋਂ ਕੋਰੋਨਾ ਦੇ 105 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਹਜ਼ੂਰ ਸਾਹਿਬ, ਨਾਂਦੇੜ ਤੋਂ ਪਰਤੇ ਸ਼ਰਧਾਲੂ ਅਤੇ ਰਾਜਸਥਾਨ ਦੇ ਕੋਟਾ ਤੋਂ ਪਰਤੇ ਵਿਦਿਆਰਥੀਆਂ ਦੇ ਮਾਮਲੇ ਸ਼ਾਮਲ ਹਨ। ਸਰਕਾਰ ਨੇ ਬਾਹਰੇ ਸੂਬਿਆਂ ਤੋਂ ਆਏ ਹਰ ਵਿਅਕਤੀ ਨੂੰ 21 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਣ ਦੇ ਆਦੇਸ਼ ਦਿੱਤੇ ਹਨ, ਬੇਸ਼ੱਕ ਉਸ ਦੀ ਰਿਪੋਰਟ ਪੌਜ਼ਿਟਿਵ ਹੋਵੇ ਜਾਂ ਨੈਗੇਟਿਵ।

NO COMMENTS