(ਸਾਰਾ ਯਹਾਂ)
: ਪੰਜਾਬ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ ਪਹੁੰਚ ਗਿਆ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਅਨੁਸਾਰ ਅਗਲੇ 3 ਤੋਂ 4 ਦਿਨਾਂ ਤੱਕ ਰਾਜਧਾਨੀ ਦਿੱਲੀ ਸਮੇਤ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਹਾੜਾਂ ‘ਤੇ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ‘ਚ ਠੰਡ ਵਧਾ ਦਿੱਤੀ ਹੈ।ਇਸਦੇ ਨਾਲ ਹੀ ਸ਼ਨੀਵਾਰ ਨੂੰ ਦਿੱਲੀ ‘ਚ ਦਿਨ ਦਾ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਔਸਤ ਨਾਲੋਂ ਦੋ ਡਿਗਰੀ ਜ਼ਿਆਦਾ ਹੈ। ਆਈਐਮਡੀ ਮੁਤਾਬਕ ਵੱਧ ਤੋਂ ਵੱਧ ਤਾਪਮਾਨ 24.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। IMD ਨੇ ਐਤਵਾਰ ਨੂੰ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 25 ਅਤੇ 7 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।ਸਕਾਈਮੇਟ ਮੌਸਮ ਮੁਤਾਬਕ ਅਗਲੇ 2 ਦਿਨਾਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਉੱਤਰਾਖੰਡ ਵਿੱਚ 24 ਦਸੰਬਰ ਨੂੰ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਆਪਣਾ ਕਹਿਰ ਦਿਖਾ ਸਕਦੀ ਹੈ।
ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਆਈਐਮਡੀ ਦੇ ਅਨੁਸਾਰ, ਤਾਮਿਲਨਾਡੂ ਦੇ ਚਾਰ ਜ਼ਿਲ੍ਹਿਆਂ ਥੂਥੁਕੁਡੀ, ਤਿਰੂਨੇਲਵੇਲੀ, ਟੇਨਕਾਸੀ ਅਤੇ ਕੰਨਿਆਕੁਮਾਰੀ ਵਿੱਚ ਅਜੇ ਵੀ ਮੀਂਹ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਇੱਥੇ ਭਾਰੀ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਪੁਡੂਚੇਰੀ ਅਤੇ ਕਰਾਈਕਲ ਖੇਤਰ ‘ਚ ਇਕ-ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।