*ਪੰਜਾਬ ‘ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਦੇਖੋ ਪੂਰੀ ਲਿਸਟ*

0
90

 12 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਬਿਜਾਈ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ਵਿੱਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਉਪਲੱਬਧ ਕਰਵਾਈ ਜਾਵੇਗੀ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਪੂਰੇ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਜੋ ਕਿ 31 ਮਈ ਤੱਕ ਜਾਰੀ ਰਹੇਗੀ ਅਤੇ ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ।

11 ਜੂਨ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗਾ ਲਵਾਈ

ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਜਿਹੜੇ ਰਵਾਇਤੀ ਬਿਜਾਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ, ਉਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ। ਜਦਕਿ ਪਿਛਲੇ ਸਾਲਾਂ ਦੌਰਾਨ ਇਹ ਚਾਰ ਪੜਾਵਾਂ ਤਹਿਤ ਹੁੰਦੀ ਸੀ। ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇਨ੍ਹਾਂ ਜ਼ਿਲ੍ਹਿਆਂ ਵਿੱਚ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ।

ਬਾਕੀ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਹੋਵੇਗੀ ਸ਼ੁਰੂ
ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਬਚਦੇ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ਵਿੱਚ ਜ਼ਿਲ੍ਹਾ ਮੋਗਾ ,ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ੍ਹ ਸ਼ਾਮਲ ਹੋਣਗੇ। 

ਇਨ੍ਹਾਂ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ ਨਾਲ ਨਹਿਰੀ ਪਾਣੀ ਵੀ ਹਾਸਲ ਹੋਵੇਗਾ। ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ ਕੇ ਪੀ ਸਿਨਹਾ ਵੱਲੋਂ ਇਹ ਪੱਤਰ ਜਾਰੀ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here