*ਪੰਜਾਬ ’ਚ ਨਹੀਂ ਹੋਏਗਾ ‘ਆਪ’ ਤੇ ਕਾਂਗਰਸ ਦਾ ਗੱਠਜੋੜ? ਸੀਐਮ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ*

0
69

ਜਨਵਰੀ 14 (ਸਾਰਾ ਯਹਾਂ/ਬਿਊਰੋ ਨਿਊਜ਼) ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਸੂਬੇ ’ਚ ਪਾਰਟੀ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ।ਪੰਜਾਬ ਵਿੱਚ ‘ਇੰਡੀਆ’ ਗੱਠਜੋੜ ਤਹਿਤ ਕਾਂਗਰਸ ਤੇ ਆਮ ਆਦਮੀ ਪਾਰਟੀ ਹੱਥ ਨਹੀਂ ਮਿਲਾਏਗੀ। ਦੋਵੇਂ ਪਾਰਟੀਆਂ ਦੀ ਸੂਬਾਈ ਲੀਡਰਸ਼ਿਪ ਇਸ ਦੇ ਹੱਕ ਵਿੱਚ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਸੂਬੇ ’ਚ ਪਾਰਟੀ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਇਸ ਤੋਂ ਸਪਸ਼ਟ ਹੈ ਕਿ ਹੁਣ ਗੱਠਜੋੜ ਦੇ ਆਸਾਰ ਮੱਧਮ ਹਨ।

ਦਰਅਸਲ ‘ਆਪ’ ਸੁਪਰੀਮੋ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਉਸੇ ਵੇਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਕਿ ਸੂਬੇ ’ਚ ਪਾਰਟੀ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਇਸ ਲਈ ਹੁਣ ਤੈਅ ਨਜ਼ਰ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋਣਗੀਆਂ।

ਉਂਜ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਤੇ ਕਾਂਗਰਸ ਦਰਮਿਆਨ ਸਿਆਸੀ ਗੱਠਜੋੜ ਹੋਣ ਦੇ ਆਸਾਰ ਬਹੁਤ ਘੱਟ ਦਿਖਾਈ ਦੇ ਰਹੇ ਹਨ। ਦੋਵੇਂ ਸਿਆਸੀ ਧਿਰਾਂ ਨੇ ਇਕੱਲਿਆਂ ਚੋਣਾਂ ਲੜਨ ਲਈ ਤਿਆਰੀਆਂ ਵਿੱਢੀਆਂ ਹੋਈਆਂ ਹਨ। ਦੋਵਾਂ ਧਿਰਾਂ ਦੇ ਲੀਡਰ ਵੀ ਗੱਠਜੋੜ ਦੇ ਹੱਕ ਵਿੱਚ ਨਹੀਂ ਹਨ। ਉਂਝ ਇਸ ਬਾਰੇ ਅਜੇ ‘ਆਪ’ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। 

ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਨੇ ਸ਼ਨੀਵਾਰ ਨੂੰ ਐਕਸ (ਟਵੀਟ) ਰਾਹੀ ਪੀਐਸਪੀਸੀਐਲ ਦੀ 564 ਕਰੋੜ ਰੁਪਏ ਦਾ ਮੁਨਾਫ਼ਾ ਕਮਾਉਣ ਦੀ ਖ਼ਬਰ ਸਾਂਝੀ ਕਰਦਿਆਂ ਟਵੀਟ ਕੀਤਾ, ‘‘ਹੁਣ ਤੱਕ ਮੁੱਠੀ ਭਰ ਪਰਿਵਾਰ ਪੰਜਾਬ ਦਾ ਸਾਰਾ ਪੈਸਾ ਲੁੱਟਦੇ ਸਨ। ‘ਆਪ’ ਦੀ ਇਮਾਨਦਾਰ ਸਰਕਾਰ ਸੱਤਾ ’ਚ ਆਉਣ ਨਾਲ ਹਾਲਾਤ ਤੇਜ਼ੀ ਨਾਲ ਬਦਲਣੇ ਸ਼ੁਰੂ ਹੋ ਗਏ ਹਨ। ਪਿਛਲੀਆਂ ਸਰਕਾਰਾਂ ਤੇ ਰਵਾਇਤੀ ਸਿਆਸਤਦਾਨਾਂ ਨੇ 75 ਸਾਲ ਪੰਜਾਬ ਨੂੰ ਲੁੱਟਿਆ, ਥੋੜ੍ਹਾ ਸਮਾਂ ਲੱਗੇਗਾ ਪਰ ਸਭ ਕੁਝ ਠੀਕ ਹੋ ਜਾਵੇਗਾ।’’ 

ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੇ ਦੇਸ਼ ’ਚ ਇਮਾਨਦਾਰ ਤੇ ਪਾਰਦਰਸ਼ੀ ਰਾਜਨੀਤੀ ਦੀ ਮਸ਼ਾਲ ਜਗਾਈ, ਪੰਜਾਬ ਉਸੇ ਮਸ਼ਾਲ ਤੋਂ ਰੌਸ਼ਨੀ ਲੈ ਕੇ ਹੀਰੋ ਬਣ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸੂਬੇ ਦੇ ਆਮ ਲੋਕਾਂ ਦੀ ਸਹੂਲਤ ਲਈ ਜਨਤਕ ਖੇਤਰ ਨੂੰ ਮਜ਼ਬੂਤ ​​ਕਰ ਰਹੀ ਹੈ। ਮਾਨ ਨੇ ਇੱਕ ਵਾਰ ਫਿਰ ਪੰਜਾਬ ’ਚ ਆਮ ਚੋਣਾਂ ਇਕੱਲਿਆਂ ਲੜਨ ਦਾ ਸੰਕੇਤ ਦਿੰਦਿਆਂ ਕਿਹਾ, ‘‘ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ।’’

LEAVE A REPLY

Please enter your comment!
Please enter your name here