*ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ , ਗਰਮੀ ਦੀਆਂ ਛੁੱਟੀਆਂ ਦਾ ਵੀ ਕੀਤਾ ਐਲਾਨ ,ਪੜੋ ਪੂਰੀ ਖ਼ਬਰ*

0
269

 ਚੰਡੀਗੜ੍ਹ29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)  : ਪੰਜਾਬ ‘ਚ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ (Punjab Education Department ) ਨੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਣਗੇ।  ਜਾਣਕਾਰੀ ਅਨੁਸਾਰ ਮਿਤੀ 2 ਮਈ 2022 ਤੋਂ 14 ਮਈ 2022 ਤੱਕ ਸਕੂਲਾਂ ਦੀ ਸਮਾਂ ਸਾਰਣੀ ਤਬਦੀਲ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਹੁਣ ਪ੍ਰਾਈਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੇ। ਮਿਡਲ/ਹਾਈ/ਸੀਨੀਅਰ ਸੰਕੈਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ।  ਇਸ ਤੋਂ ਇਲਾਵਾ ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣਗੀਆਂ ਪ੍ਰੰਤੂ ਇਨਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਨੇ ਇਹ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ। ਇਨਾਂ ਹੁਕਮਾਂ ਸੰਬੰਧੀ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ। ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਸੀ। ਉਸ ਸਮੇਂ ਵੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਗਰਮੀ ਨੂੰ ਵੇਖ ਦੇ ਹੋਏ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪਹਿਲਾਂ ਵਾਲੇ ਸਮੇਂ ਅਨੁਸਾਰ ਸਕੂਲ ਦਾ ਸਮਾਂ 8:00 ਵਜੇ ਤੋਂ ਲੈ ਕੇ  ਦੁਪਹਿਰ 2 ਵਜੇ ਤੱਕ ਹੁੰਦਾ ਸੀ ਪਰ ਹੁਣ ਪ੍ਰਾਈਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੇ। ਮਿਡਲ/ਹਾਈ/ਸੀਨੀਅਰ ਸੰਕੈਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ। 

NO COMMENTS