*ਪੰਜਾਬ ‘ਚ ਬੱਸਾਂ ਤੋਂ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਵਾਲਾ ਫੈਸਲਾ ਸਰਕਾਰ ਨੇ ਲਿਆ ਵਾਪਸ*

0
112

ਚੰਡੀਗੜ੍ਹ 12 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਪੁਲਿਸ (Punjab Police) ਨੇ ਪੀਆਰਟੀਸੀ (PRTC) ਤੇ ਪੈਪਸੂ (PEPSU) ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਹੁਣ ਵਾਪਸ ਲੈ ਲਏ ਗਏ ਹਨ। ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਟਵੀਟ ਕਰਕੇ ਇਸ ਪੱਤਰ ਦੀ ਨਿਖੇਧੀ ਕੀਤੀ ਸੀ।

ਭਾਜਪਾ ਆਗੂ ਨੇ ਟਵੀਟ ਕਰ ਮਾਨ ਸਰਕਾਰ ‘ਤੇ ਹਮਲਾ ਬੋਲਿਆ, “ਇਹ ਹੁਕਮ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ  ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕਦੇ ਹੋਏ ਪੰਜਾਬ ਦੀਆਂ ਸਰਕਾਰੀ ਬੱਸਾਂ ਤੋਂ ਅੱਤਵਾਦੀਆਂ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤੋੜਨ ਵਾਲੀਆਂ ਤਾਕਤਾਂ ਮਜ਼ਬੂਤ ਹੋ ਰਹੀਆਂ ਹਨ ਅਤੇ ਕਮਜ਼ੋਰ ਮੁੱਖ ਮੰਤਰੀ ਕਾਰਨ ਖ਼ਤਰਾ ਵੱਧ ਗਿਆ ਹੈ।”

ਡੀਜੀਪੀ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਤਸਵੀਰਾਂ ਨੂੰ ਹਟਾਇਆ ਜਾਏ, ਜਿਸ ਵਿੱਚ ਬੱਸਾਂ ਦੀਆਂ ਨੰਬਰ ਪਲੇਟਾਂ ਵੀ ਸਪੱਸ਼ਟ ਨਹੀਂ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂਆਂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਦੀਆਂ ਬੱਸਾਂ ’ਤੇ ਭੜਕਾਊ ਸ਼ਬਦ ਲਿਖੇ ਗਏ ਸੀ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਨਿਰਦੇਸ਼ ਦਿੱਤੇ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਈ ਜ਼ਿਲ੍ਹਿਆਂ ‘ਚ ਖ਼ਾਲਿਸਤਾਨ ਦੇ ਸਮਰਥਨ ਦੇ ਨਾਅਰੇ ਲਿਖੇ ਜਾ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਅਜਿਹੇ ਮਾਮਲਿਆਂ ‘ਚ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਜਲੰਧਰ ਦੇ ਪੀਏਪੀ ਦੀ ਕੰਧ ‘ਤੇ ਭੜਕਾਊ ਨਾਅਰੇ ਲਿਖਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਇਸ ਗੇਟ ਤੋਂ ਹੀ ਪੀਏਪੀ ਆਉਂਦੇ-ਜਾਂਦੇ ਹਨ।

NO COMMENTS