*ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ ਡੀਜ਼ਲ, ਨਵੀਆਂ ਕੀਮਤਾਂ ਲਾਗੂ*

0
77

(ਸਾਰਾ ਯਹਾਂ/ਬਿਊਰੋ ਨਿਊਜ਼ ) ਮੰਤਰੀ ਮੰਡਲ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ `ਤੇ ਵੈਟ ਦਰਾਂ ਵਿੱਚ ਮਾਮੂਲੀ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੈਟ ਦਰ ਵਿੱਚ ਵਾਧੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਵੇਗਾ। ਇਸ ਨਾਲ ਗੁਆਂਢੀ ਸੂਬਿਆਂ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਸਮਾਨਤਾ ਆਵੇਗੀ।

ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਨਵੀਆਂ ਦਰਾਂ ਸ਼ੁੱਕਰਵਾਰ ਰਾਤ ਤੋਂ ਹੀ ਲਾਗੂ ਹੋਗੀਆਂ ਹਨ। ਪੰਜਾਬ ‘ਚ ਸ਼ੁੱਕਰਵਾਰ ਰਾਤ ਤੋਂ ਬਾਅਦ ਪੈਟਰੋਲ ਦੀ ਨਵੀਂ ਕੀਮਤ 98.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.43 ਰੁਪਏ ਹੋ ਜਾਵੇਗੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਦਾ ਫੈਸਲਾ ਕੀਤਾ ਸੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੀ ਲੋੜ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਸੂਬੇ ਨੂੰ ਮਾਲੀਆ ਪੈਦਾ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ 2021 ‘ਚ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡਾ ਬਦਲਾਅ ਹੋਇਆ ਸੀ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਹਟਾ ਦਿੱਤਾ ਸੀ। ਇਸ ਤੋਂ ਬਾਅਦ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

LEAVE A REPLY

Please enter your comment!
Please enter your name here