*ਪੰਜਾਬ ‘ਚ ਮਿਲ ਰਹੇ ਡੇਲਟਾ ਵੈਰੀਐਂਟ ਦੇ ਕੇਸ, ਓਮੀਕਰੋਨ ਨੂੰ ਲੈ ਕੇ ਸੂਬੇ ‘ਚ ਅਲਰਟ*

0
70

ਚੰਡੀਗੜ੍ਹ 01,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) :ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਤੋਂ ਇੱਕ ਵਾਰ ਫਿਰ ਨਵੀਂ ਲਹਿਰ ਆਉਣ ਦਾ ਖ਼ਤਰਾ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਹੁਣ ਤੱਕ ਓਮੀਕਰੋਨ ਵੇਰੀਐਂਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਪੰਜਾਬ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ ਕੋਵਿਡ-19 ਦੇ ਪਾਏ ਜਾ ਰਹੇ ਕੇਸਾਂ ਵਿੱਚ ਸਿਰਫ਼ ਡੈਲਟਾ ਵੇਰੀਐਂਟ ਹੀ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ Omicron ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਡੈਲਟਾ ਤੋਂ ਇਲਾਵਾ ਕੋਈ ਨਵਾਂ ਵੈਰੀਐਂਟ ਨਹੀਂ ਮਿਲਿਆ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਹੁਣ ਤੱਕ ਸਿਰਫ ਡੈਲਟਾ ਵੇਰੀਐਂਟ ਦੇ ਹੀ ਮਾਮਲੇ ਮਿਲ ਰਹੇ ਹਨ। ਕੋਈ ਨਵਾਂ ਵੇਰੀਐਂਟ ਸਾਹਮਣੇ ਨਹੀਂ ਆਇਆ। ਫਿਲਹਾਲ ਘਬਰਾਉਣ ਦੀ ਲੋੜ ਨਹੀਂ ਹੈ।

ਹਾਲਾਂਕਿ ਪਟਿਆਲਾ ਮੈਡੀਕਲ ਕਾਲਜ ਵੱਲੋਂ ਨਵੇਂ ਸੈਂਪਲ ਟੈਸਟ ਕੀਤੇ ਜਾ ਰਹੇ ਹਨ। ਮੈਡੀਕਲ ਕਾਲਜ ਨਾਲ ਜੁੜੇ ਡਾਕਟਰ ਰੁਪਿੰਦਰ ਨੇ ਕਿਹਾ ਕਿ ਹੁਣ ਤੱਕ ਸਾਡੇ ਕੋਲ ਡੇਲਟਾ ਵੇਰੀਐਂਟ ਦੇ ਹੀ ਕੇਸ ਆਏ ਹਨ। ਨਵੇਂ ਬੈਚ ਦੀ ਜਾਂਚ ਕੀਤੀ ਗਈ ਹੈ ਤੇ ਉਨ੍ਹਾਂ ਦੀ ਰਿਪੋਰਟ ਦੋ-ਤਿੰਨ ਦਿਨਾਂ ਵਿੱਚ ਆਉਣ ਦੀ ਉਮੀਦ ਹੈ।ਪੰਜਾਬ ਦੇ ਸਿਹਤ ਵਿਭਾਗ ਨੇ Omicron ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਮੰਨਿਆ ਹੈ ਕਿ ਓਮੀਕਰੋਨ ਵੇਰੀਐਂਟ ‘ਚ ਜ਼ਿਆਦਾ ਮਿਊਟੈਂਟਸ ਹੋਣ ਕਾਰਨ ਇਹ ਡੈਲਟ ਵੇਰੀਐਂਟ ਤੋਂ ਜ਼ਿਆਦਾ ਖਤਰਨਾਕ ਸਾਬਤ ਹੋ ਸਕਦਾ ਹੈ।

NO COMMENTS