12 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਆਈਐਮਡੀ ਨੇ ਬੱਦਲਵਾਈ ਅਤੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਤੁਰੰਤ ਰਾਹਤ ਨਹੀਂ ਮਿਲੇਗੀ ਪੰਜਾਬ ਦੇ 7 ਜ਼ਿਲ੍ਹਿਆਂ ਮੀਂਹ ਅਤੇ ਗੜੇਮਾਰੀ
ਦਿੱਲੀ-ਐਨਸੀਆਰ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਦਿੱਲੀ-ਐੱਨਸੀਆਰ ‘ਚ ਐਤਵਾਰ ਸਵੇਰੇ ਧੁੰਦ ਦੀ ਚਾਦਰ ਛਾਈ ਹੋਈ ਸੀ। ਆਈਐਮਡੀ ਨੇ ਬੱਦਲਵਾਈ ਅਤੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਤੁਰੰਤ ਰਾਹਤ ਨਹੀਂ ਮਿਲੇਗੀ।
7 ਜ਼ਿਲ੍ਹਿਆਂ ਮੀਂਹ ਅਤੇ ਗੜੇਮਾਰੀ ਦਾ ਅਲਰਟ
ਪੰਜਾਬ ਦੇ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਮੋਗਾ ਵਿੱਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ 12 ਅਤੇ 13 ਜਨਵਰੀ ਨੂੰ ਸੰਘਣੀ ਧੁੰਦ ਦਾ Orange Alert ਜਾਰੀ ਕੀਤਾ ਗਿਆ ਹੈ।
ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਛੇੜੀ ਕੰਬਣੀ
ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ 24 ਘੰਟੇ ਜਾਰੀ ਰਹਿ ਸਕਦਾ ਹੈ। ਮੀਂਹ ਮਗਰੋਂ ਚੱਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ।
ਸ਼ਾਮ ਸਮੇਂ ਪੰਜਾਬ ਦੇ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਪਟਿਆਲਾ, ਫਾਜ਼ਿਲਕਾ ਸਣੇ ਹੋਰਨਾਂ ਥਾਵਾਂ ਉਤੇ ਵੀ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਗੁਰਦਾਸਪੁਰ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਇੱਥੇ ਘੱਟ ਤੋਂ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ 12 ਤੇ 13 ਜਨਵਰੀ ਨੂੰ ਸੂਬੇ ਵਿੱਚ ਸੰਘਣੀ ਧੁੰਦ ਪੈਣ ਸਬੰਧੀ ਓਰੈਂਜ ਅਲਰਟ ਜਾਰੀ ਕੀਤਾ ਹੈ।