
ਗੁਰਦਾਸਪੁਰ: ਸੂਬੇ ‘ਚ ਨਾਂਦੇੜ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਦਾ ਸਿਲਸਿਲਾ ਅਜੇ ਜਾਰੀ ਹੈ, ਜਿਸ ਦੇ ਨਾਲ ਹੀ ਕੋਰੋਨਾ ਪੌਜ਼ੇਟਿਵ ਸ਼ਰਧਾਲੂਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਕਾਰਨ ਸੰਕਰਮਣ ਫੈਲ੍ਹਿਆ ਹੈ। ਹੁਣ ਗੁਰਦਾਸਪੁਰ ਜ਼ਿਲ੍ਹੇ ਤੋਂ 3 ਹੋਰ ਤਾਜ਼ਾ ਕੇਸ ਸਾਹਮਣੇ ਆਏ ਹਨ।
ਇਹ ਤਿੰਨੋਂ ਨਾਂਦੇੜ ਸਾਹਿਬ ਤੋਂ ਪਰਤੇ ਹਨ। ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ। ਪੰਜਾਬ ਦੇ 10 ਜ਼ਿਿਲ੍ਹਆ ‘ਚ ਹੁਣ 50 ਸ਼ਰਧਾਲੂ ਕੋਰੋਨਾ ਪੌਜ਼ੇਟਿਵ ਪਾਏੇ ਗਏ ਹਨ। ਇਹ ਅੰਕੜਾ ਵੱਧਦਾ ਹੀ ਜਾ ਰਿਹਾ ਹੈ। ਅਜੇ ਸੈਂਕੜੇ ਸ਼ਰਧਾਲੂਆਂ ਦੀ ਰਿਪੋਰਟ ਆਉਣੀ ਤੇ ਟੈਸਟ ਹੋਣੇ ਬਾਕੀ ਹਨ।
