*ਪੰਜਾਬ ‘ਚ ਵਿਕ ਰਹੇ ਨਕਲੀ ਬੀਜ, ਕੀਟਨਾਸ਼ਕ ਤੇ ਖਾਦਾਂ, ਬੀਜਾਂ ਦੇ 141 ਸੈਂਪਲ ਫੇਲ੍ਹ*

0
50

22 ਜਨਵਰੀ  (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਵਿੱਚ ਵੱਡੇ ਪੱਧਰ ਉਪਰ ਨਕਲੀ ਬੀਜ, ਕੀਟਨਾਸ਼ਕ ਤੇ ਖਾਦਾਂ ਵਿਕ ਰਹੀਆਂ ਹਨ। ਇਸ ਨਾਲ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਉਪਰ ਸ਼ਿਕੰਜਾ ਕੱਸਿਆ ਹੈ।

ਪੰਜਾਬ ਵਿੱਚ ਵੱਡੇ ਪੱਧਰ ਉਪਰ ਨਕਲੀ ਬੀਜ, ਕੀਟਨਾਸ਼ਕ ਤੇ ਖਾਦਾਂ ਵਿਕ ਰਹੀਆਂ ਹਨ। ਇਸ ਨਾਲ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਉਪਰ ਸ਼ਿਕੰਜਾ ਕੱਸਿਆ ਹੈ। ਇਸ ਮਗਰੋਂ ਖੁਲਾਸਾ ਹੋਇਆ ਹੈ ਕਿ ਪੰਜਾਬ ਅੰਦਰ ਬੀਜਾਂ ਦੇ 141 ਸੈਂਪਲ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ। ਇਸ ਦੇ ਨਾਲ ਹੀ ਕੀਟਨਾਸ਼ਕਾਂ ਦੇ 81 ਸੈਂਪਲ ਤੇ ਖਾਦਾਂ ਦੇ 78 ਸੈਂਪਲ ਗੈਰ-ਮਿਆਰੀ ਪਾਏ ਗਏ। ਇਸ ਮਗਰੋਂ ਖੇਤੀ ਮਹਿਕਮਾ ਹੋਰ ਚੌਕਸ ਹੋ ਗਿਆ ਹੈ।

ਦੱਸ ਦਈਏ ਕਿ ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗਲਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਖੇਤੀ ਮੰਤਰੀ ਨੇ ਸਾਰੇ ਮੁੱਖ ਖੇਤੀ ਅਫ਼ਸਰਾਂ ਨੂੰ ਹਰ 15 ਦਿਨਾਂ ਬਾਅਦ ਕੰਮਕਾਜ ਦੀ ਪ੍ਰਗਤੀ ਰਿਪੋਰਟਾਂ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਚੱਲ ਰਹੀਆਂ ਕੇਂਦਰ ਤੇ ਰਾਜ ਸਰਕਾਰ ਦੀਆਂ ਖੇਤੀ ਸਬੰਧੀ ਸਕੀਮਾਂ ਦੀ ਨਿਗਰਾਨੀ ਕੀਤੀ ਜਾ ਸਕੇਗੀ ਤੇ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾਣਗੇ। 

ਉਨ੍ਹਾਂ ਸੂਬੇ ਦੇ ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਲਈ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਕ੍ਰਮਵਾਰ 6100, 4800 ਤੇ 3700 ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕਾਂ ਤੇ 2473 ਖਾਦਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਬੀਜਾਂ ਦੇ 141 ਨਮੂਨੇ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ, ਕੀਟਨਾਸ਼ਕਾਂ ਦੇ 81 ਨਮੂਨੇ ਤੇ ਖਾਦਾਂ ਦੇ 78 ਨਮੂਨੇ ਗੈਰ-ਮਿਆਰੀ ਪਾਏ ਗਏ। 

ਉਧਰ, ਵਿਭਾਗ ਨੇ ਉਨ੍ਹਾਂ ਡੀਲਰਾਂ ਤੇ ਫ਼ਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ, ਜਿਨ੍ਹਾਂ ਦੇ ਨਮੂਨੇ ਮਿਆਰ ਦੇ ਮਾਪਦੰਡਾਂ ’ਤੇ ਖਰੇ ਨਹੀਂ ਉੱਤਰੇ। ਕੈਬਨਿਟ ਮੰਤਰੀ ਨੇ ਮੁੱਖ ਖੇਤੀ ਅਫ਼ਸਰਾਂ ਨੂੰ ਫ਼ੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਤੇ ਇਸ ਸਬੰਧੀ ਮੌਜੂਦਾ ਵਿੱਤੀ ਸਾਲ ਖ਼ਤਮ ਹੋਣ ਤੋਂ ਪਹਿਲਾਂ ਸਮਰੱਥ ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here