*ਪੰਜਾਬ ‘ਚ ਵੀ ਲੱਗੀਆਂ ਈਦ ਦੀਆਂ ਰੌਣਕਾਂ, ਮੁਸਲਮਾਨ ਭਾਈਚਾਰੇ ਨੇ ਤਿਉਹਾਰ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ*

0
14

ਬਰਨਾਲਾ 21,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਅੱਜ ਈਦ-ਅਲ-ਅਦਾ ਜਾਂ ਬਕਰੀਦ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਵਿਖੇ ਮੁਸਲਮਾਨ ਭਾਈਚਾਰੇ ਵੱਲੋਂ ਨਮਾਜ਼ ਅਦਾ ਕਰਨ ਉਪਰੰਤ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ ਗਈ। 

ਇਸ ਮੌਕੇ ਮੁਸਲਮ ਸਭਾ ਦੇ ਆਗੂਆਂ ਦਾ ਕਹਿਣਾ ਸੀ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਦੋ ਸਾਲਾਂ ਬਾਅਦ ਅੱਜ ਵੱਡੀ ਗਿਣਤੀ ਵਿੱਚ  ਪ੍ਰਸ਼ਾਸਨ ਦੀ ਮਨਜ਼ੂਰੀ ਅਤੇ ਕੋਰਟ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ। 

ਇਸ ਮੌਕੇ ਹੋਰ ਲੋਕਾਂ ਦੇ ਸ਼ਿਰਕਤ ਕਰਨ ਤੇ ਉਨ੍ਹਾਂ ਨੂੰ ਤਿਉਹਾਰ ਦੀ ਵਧਾਈ ਦੇਣ ‘ਤੇ ਵੀ ਉਨ੍ਹਾਂ ਪ੍ਰਸ਼ਾਸਨ ਤੇ ਹੋਰ ਆਮ ਲੋਕਾਂ ਦਾ ਧੰਨਵਾਦ ਕੀਤਾ। ਸਮੁੱਚੇ ਭਾਈਚਾਰੇ ਵੱਲੋਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਗਲੇ ਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। 

ਇਸ ਮੌਕੇ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਸੀ ਕਿ ਹਰ ਇਕ ਤਿਉਹਾਰ ਇਸੇ ਤਰ੍ਹਾਂ ਸਾਰੇ ਧਰਮਾਂ ਦਾ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਜਾਣਾ ਚਾਹੀਦਾ ਹੈ ਅਤੇ ਪੂਰੇ ਦੇਸ਼ ਦੇ ਵਿਚ ਅਮਨ ਤੇ ਸ਼ਾਂਤੀ ਲਈ ਉਨ੍ਹਾਂ ਨੇ ਅੱਲ੍ਹਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਧਰਮ ਦਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਸਾਰੇ ਭਾਈਚਾਰੇ ਨੂੰ ਸਾਰੇ ਧਰਮਾਂ ਨੂੰ ਰਲ ਕੇ ਇਸ ਤਰ੍ਹਾਂ ਤਿਉਹਾਰ ਮਨਾਉਣੇ ਚਾਹੀਦੇ ਹਨ। 

NO COMMENTS