ਪੰਜਾਬ ‘ਚ ਵੱਜਿਆ ਚੋਣ ਬਿਗੁਲ, ਫ਼ਰਵਰੀ ‘ਚ ਹੋਣਗੀਆਂ 118 ਸ਼ਹਿਰਾਂ ਦੀਆਂ ਨਗਰ ਕੌਂਸਲ ਚੋਣਾਂ

0
357

ਚੰਡੀਗੜ੍ਹ 07 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ (Punjab) ‘ਚ 118 ਸ਼ਹਿਰਾਂ ਦੀਆਂ ਸਥਾਨਕ ਸਰਕਾਰਾਂ (Municipal Council Elections) ਲਈ ਚੋਣਾਂ ਆਉਂਦੀ 20 ਫ਼ਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣਾਂ ਦੀ ਸਹੀ ਤਰੀਕ ਤੇ ਸਮੁੱਚੇ ਟਾਈਮ ਟੇਬਲ ਬਾਰੇ ਨੋਟੀਫ਼ਿਕੇਸ਼ਨ ਰਾਜ ਚੋਣ ਕਮਿਸ਼ਨ (State Election Commission) ਵੱਲੋਂ ਜਾਰੀ ਕੀਤਾ ਜਾਵੇਗਾ।

ਉਂਝ ਇੰਨਾ ਜ਼ਰੂਰ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਫ਼ਰਵਰੀ ਨੂੰ ਇਹ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਹੁਣ ਚੋਣ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਇਹ ਚੋਣਾਂ 13 ਫ਼ਰਵਰੀ ਨੂੰ ਕਰਵਾਉਣ ਲਈ ਲਿਖਿਆ ਸੀ ਪਰ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੇ ਚੋਣਾਂ ਲਈ ਮੁੱਖ ਮੰਤਰੀ ਦਫ਼ਤਰ ਤੋਂ 10 ਦਿਨ ਹੋਰ ਮੰਗੇ ਸਨ।

ਇੱਕ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਨੇ ਰਾਜ ਦੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਰਾਜਪਾਲ ਨੂੰ ਸਥਾਨਕ ਸਰਕਾਰਾਂ ਦੀਆਂ ਚੋਣਾਂ ਮੁਲਤਵੀ ਕਰਨ ਲਈ ਚਿੱਠੀ ਲਿਖੀ ਹੈ; ਇਸ ਲਈ ਹੁਣ ਇਹ ਚੋਣਾਂ ਛੇਤੀ ਕਰਵਾਉਣਾ ਹੋਰ ਵੀ ਅਹਿਮ ਹੋ ਗਿਆ ਹੈ ਕਿ ਤਾਂ ਜੋ ਭਾਜਪਾ ਨੂੰ ਗ਼ਲਤ ਸਿੱਧ ਕੀਤਾ ਜਾ ਸਕੇ।

NO COMMENTS