*ਪੰਜਾਬ ‘ਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਉਲੰਘਣਾ ਕਰਨ ਵਾਲਿਆਂ ‘ਤੇ ਸਖਤ ਐਕਸ਼ਨ ਦੇ ਹੁਕਮ*

0
609

ਚੰਡੀਗੜ੍ਹ 07ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ):ਤਾਜ਼ਾ ਆਦੇਸ਼ਾਂ ‘ਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੁਕਾਨਾਂ ਤੇ ਮਾਲਜ਼ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਸੇ ਵੀ ਦੁਕਾਨ ‘ਚ ਇੱਕ ਸਮੇਂ ‘ਚ ਸਿਰਫ਼ 10 ਲੋਕਾਂ ਦੇ ਇਕੱਤਰ ਹੋਣ ਦੀ ਮਨਜ਼ੂਰੀ ਦਿੱਤੀ ਹੈ। ਉੱਥੇ ਹੀ ਮਾਲ ‘ਚ ਇਕ ਸਮੇਂ ‘ਚ 100 ਤੋਂ ਵੱਧ ਲੋਕਾਂ ਨੂੰ ਐਂਟਰੀ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸਿਆਸੀ ਆਗੂਆਂ, ਪ੍ਰਬੰਧਕਾਂ ਤੇ ਰਾਜਨੀਤਕ ਇਕੱਠਾਂ ‘ਚ ਹਿੱਸਾ ਲੈਣ ਵਾਲੇ ਲੋਕਾਂ ਵਿਰੁੱਧ ਡੀਐਮਏ ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕਰਨ। ਇਸ ਦੇ ਨਾਲ ਹੀ ਟੈਂਟ ਹਾਊਸਾਂ ਦੇ ਮਾਲਕਾਂ, ਜੋ ਅਜਿਹੇ ਇਕੱਠਾਂ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਂਦੇ ਹਨ, ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਪੈਲੇਸ ਮਾਲਕ ਜਾਂ ਹੋਰ ਲੋਕ ਸਮਾਗਮਾਂ ਲਈ ਥਾਂ ਮੁਹੱਈਆ ਕਰਵਾਉਂਦੇ ਪਾਏ ਗਏ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਜਿਹੀ ਥਾਂ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤੀ ਜਾਵੇਗਾ।

NO COMMENTS