ਚੰਡੀਗੜ੍ਹ 09 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ) : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਚੈਲੰਜ ਕਰਨ ਲੱਗੇ ਹਨ। ਉਹ ਰੋਜ਼ਾਨਾ ਹੀ ਸੋਸ਼ਲ ਮੀਡੀਆ ਉੱਪਰ ਕੈਪਟਨ ਨੂੰ ਘੇਰ ਰਹੇ ਹਨ। ਨਵਜੋਤ ਸਿੱਧੂ ਲਗਾਤਾਰ ਆਪਣੇ ਟਵੀਟ ਰਾਹੀਂ ਕੈਪਟਨ ਨੂੰ ਸਵਾਲ ਕਰ ਰਹੇ ਹਨ ਜਿਸ ਨਾਲ ਕਾਂਗਰਸ ਦੀ ਹਾਲਤ ਕਸੂਤੀ ਬਣੀ ਹੋਈ ਹੈ।
ਅੱਜ ਫਿਰ ਨਵਜੋਤ ਸਿੱਧੂ ਨੇ ਇੱਕ ਟਵੀਟ ਕੀਤਾ ਤੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ”ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ‘ਤੇ ਸਹਿਮਤੀ ਹੈ ਕਿ ਪੰਜਾਬ ‘ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ। ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਏ ਅਫ਼ਸਰਸ਼ਾਹੀ ਤੇ ਪੁਲਿਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੇ ਹਨ। ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।”
Consensus among MLAs, Badal Sarkar is ruling in lieu of Congress Govt … Bureaucracy and Police act as per wishes of Badal Family, more often than listening to our MLAs and Party workers. Govt run not for welfare of the People, but for continuing control of Mafia Raj
— Navjot Singh Sidhu (@sherryontopp) May 9, 2021
#75-25
ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਸੀ ਜਿਸ ਵਿੱਚ ਲਿਖਿਆ ਸੀ, ‘ਅਫ਼ਸੋਸ ! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸ ਦੇ ਵਿਰੋਧ ‘ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।’
ਸਰਕਾਰ ਦੇ ਫ਼ੈਸਲੇ ‘ਤੇ ਸਵਾਲ ਚੁੱਕਦੇ ਹੋਏ ਸਿੱਧੂ ਨੇ ਆਖਿਆ ਕਿ ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟ ਬਣਨ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।