
(ਸਾਰਾ ਯਹਾਂ/ ਮੁੱਖ ਸੰਪਾਦਕ) : ਪੰਜਾਬ ਸਰਕਾਰ ਨੇ 3 ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਸਿਹਤ ਵਿਭਾਗ ਵਿੱਚ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ ਅਧਿਕਾਰੀਆਂ ਨੂੰ ਜਲਦੀ ਹੀ ਨਵੀਂ ਤਾਇਨਾਤੀ ‘ਤੇ ਜੁਆਇਨ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਸਿਹਤ ਵਿਭਾਗ ਨੇ ਪਹਿਲਾਂ ਜਾਰੀ ਕੀਤੇ ਕਈ ਤਬਾਦਲੇ ਦੇ ਹੁਕਮ ਵੀ ਰੱਦ ਕਰ ਦਿੱਤੇ ਹਨ।
ਨਵੇਂ ਹੁਕਮਾਂ ਅਨੁਸਾਰ ਡਾ. ਮਦਨ ਮੋਹਨ ਨੂੰ ਸੀਐਚਸੀ ਰਮਦਾਸ ਤੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਜਦਕਿ ਸਿਵਲ ਹਸਪਤਾਲ ਦੇ ਐਸਐਮਓ ਡਾ. ਰਾਜੂ ਚੌਹਾਨ ਨੂੰ ਪੀਐਚਸੀ ਸੁਤਰਾਣਾ ਭੇਜ ਦਿੱਤਾ ਗਿਆ ਹੈ। ਡਾ. ਅਨੀਤਾ ਦਾ ਤਬਾਦਲਾ ਐਸਡੀਐਸ ਬਾਬਾ ਬਕਾਲਾ ਸਾਹਿਬ ਤੋਂ ਖਡੂਰ ਸਾਹਿਬ ਅਤੇ ਡਾ. ਨੀਰਜ ਭਾਟੀਆ ਨੂੰ ਖਡੂਰ ਸਾਹਿਬ ਤੋਂ ਬਾਬਾ ਬਕਾਲਾ ਤਬਦੀਲ ਕਰ ਦਿੱਤਾ ਗਿਆ ਹੈ।
ਵੇਖੋ ਪੂਰੀ ਸੂਚੀ
ਡਾ. ਜੋਤੀ ਬਣੇ ਸਹਾਇਕ ਸਿਵਲ ਸਰਜਨ
ਇਸੇ ਤਰ੍ਹਾਂ ਜਲੰਧਰ ਵਿੱਚ ਵੀ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਗਏ ਹਨ। ਡਾ. ਜੋਤੀ ਫੋਕੇਲਾ ਨੂੰ ਕੇਂਦਰੀ ਤੇ ਬਾਲ ਹਸਪਤਾਲ ਸਿਵਲ ਹਸਪਤਾਲ ਜਲੰਧਰ ਤੋਂ ਸਹਾਇਕ ਸਿਵਲ ਸਰਜਨ ਜਲੰਧਰ ਲਗਾਇਆ ਗਿਆ ਹੈ | ਜਦੋਂਕਿ ਉਨ੍ਹਾਂ ਦੀ ਥਾਂ ਡਾ. ਵਰਿੰਦਰ ਥਿੰਦ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਡਾ. ਅਨੂ ਡੋਗਲਾ ਨੂੰ ਸੀਐਚਸੀ ਥੜਾ ਪਿੰਡ ਜਲੰਧਰ ਤੋਂ ਮੋਬਾਈਲ ਯੂਨਿਟ ਸਿਵਲ ਹਸਪਤਾਲ ਜਲੰਧਰ ਲਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਥਾਂ ‘ਤੇ ਡਾ. ਅਮਿਤਾ ਲੂਨਾ ਨੂੰ ਭੇਜਿਆ ਗਿਆ ਹੈ।
