
ਚੰਡੀਗੜ੍ਹ 26 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 188 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4957 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਦੋ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 122 ਹੋ ਗਈ ਹੈ।
ਸ਼ੁਕਰਵਾਰ ਨੂੰ 188 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 14, ਲੁਧਿਆਣਾ 67, ਸੰਗਰੂਰ 24, ਪਟਿਆਲਾ 31, ਮੁਹਾਲੀ 6, ਗੁਰਦਾਸਪੁਰ 9, ਪਠਾਨਕੋਟ 10, ਫਤਿਹਗੜ੍ਹ ਸਾਹਿਬ 6, ਰੋਪੜ 6, ਫਿਰੋਜ਼ਪੁਰ 2 ਅਤੇ ਫਾਜ਼ਿਲਕਾ ਤੋਂ 13 ਮਰੀਜ਼ ਸਾਹਮਣੇ ਆਏ ਹਨ।
ਅੱਜ ਕੁੱਲ੍ਹ ਨੌਂ ਮਰੀਜ਼ ਸਿਹਤਯਾਬ ਹੋਏ ਹਨ। ਅੱਜ ਬਠਿੰਡਾ ਅਤੇ ਫਤਿਹਗੜ੍ਹ ਸਾਹਿਬ ਤੋਂ ਇੱਕ ਇੱਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਸੂਬੇ ‘ਚ ਕੁੱਲ 276919 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4957 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3201 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1634 ਲੋਕ ਐਕਟਿਵ ਮਰੀਜ਼ ਹਨ।
