ਪੰਜਾਬ ‘ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ

0
93

ਚੰਡੀਗੜ੍ਹ (ਸਾਰਾ ਯਹਾ )  : ਪੰਜਾਬ (Punjab) ਵਿੱਚ ਪਿਛਲੇ ਦਿਨਾਂ ਤੋਂ ਕੋਰੋਨਾਵਾਇਰਸ (coronavirus) ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੜੀ ਟੁੱਟ ਨਹੀਂ ਰਹੀ ਤੇ ਲੰਘੇ 24 ਘੰਟਿਆਂ ਦੌਰਾਨ 56 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 24 ਮਰਜ਼ੀ ਠੀਕ ਵੀ ਹੋਏ ਹਨ। ਹੁਣ ਤੱਕ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ (number of patients) 2510 ਹੋ ਗਈ ਹੈ ਜਦੋਂਕਿ 2043 ਠੀਕ ਹੋਏ ਹਨ।

ਸਭ ਤੋਂ ਜ਼ਿਆਦਾ ਕੇਸ ਲੁਧਿਆਣਾ ‘ਚ 23 ਸਾਹਮਣੇ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ 15 ਹੋਰ ਵਿਅਕਤੀਆਂ ਸੰਕਰਮਣ ਦਾ ਸ਼ਿਕਾਰ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ ਪੀੜਤਾਂ ਦੀ ਗਿਣਤੀ 405 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਪਠਾਨਕੋਟ ਵਿੱਚ ਵੀ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ ਤੇ ਬੁੱਧਵਾਰ ਤੋਂ ਅੱਜ ਤਕ ਇਸ ਨੀਮ ਪਹਾੜੀ ਖੇਤਰ ਵਿੱਚ 4 ਨਵੇਂ ਕੇਸ ਰਿਪੋਰਟ ਹੋਏ ਹਨ। ਜਲੰਧਰ ਵਿੱਚ 4, ਬਠਿੰਡਾ ਵਿੱਚ 3, ਫਾਜ਼ਿਲਕਾ, ਮੁਕਤਸਰ, ਰੋਪੜ, ਨਵਾਂਸ਼ਹਿਰ, ਸੰਗਰੂਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿੱਚ ਇੱਕ-ਇੱਕ ਨਵਾਂ ਕੇਸ ਸਾਹਮਣੇ ਆਇਆ ਹੈ।

ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਕੇ 2510 ਹੋ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ 39 ਨਵੇਂ ਕੇਸਾਂ ਚੋਂ 8 ਅਜਿਹੇ ਹਨ ਜਿੱਥੇ ਸੰਕਰਮਣ ਦਾ ਸ਼ਿਕਾਰ ਵਿਅਕਤੀ ਦੂਜੇ ਮੁਲਕ ਜਾਂ ਦੂਜੇ ਸੂਬੇ ਤੋਂ ਪੰਜਾਬ ਆਇਆ ਹੈ। ਕਈ ਥਾਂਵਾਂ ‘ਤੇ ਸੰਕਰਮਣ ਦੇ ਸਰੋਤ ਦਾ ਪਤਾ ਨਹੀਂ ਲੱਗ ਸਕਿਆ। ਇਸੇ ਦੌਰਾਨ ਹੁਣ ਤਕ 2043 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਤੇ 49 ਵਿਅਕਤੀ ਕੋਰੋਨਾ ਮੂਹਰੇ ਜ਼ਿੰਦਗੀ ਦੀ ਲੜਾਈ ਹਾਰ ਵੀ ਚੁੱਕੇ ਹਨ।

ਸਿਹਤ ਵਿਭਾਗ ਦਾ ਦਾਅਵਾ ਹੈ ਕਿ 90 ਫੀਸਦੀ ਤੋਂ ਵੱਧ ਮੌਤਾਂ ਅਜਿਹੇ ਵਿਅਕਤੀਆਂ ਦੀਆਂ ਹੀ ਹੋਈਆਂ ਹਨ ਜਿਹੜੇ ਪਹਿਲਾਂ ਤੋਂ ਹੀ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਦਾ ਸ਼ਿਕਾਰ ਸਨ। ਸਰਕਾਰ ਵੱਲੋਂ ਕਾਇਮ ਕੀਤੇ ਆਈਸੋਲੇਸ਼ਨ ਕੇਂਦਰਾਂ ਜਾਂ ਹਸਪਤਾਲਾਂ ਵਿੱਚ ਇਸ ਸਮੇਂ 325 ਵਿਅਕਤੀ ਹੀ ਇਲਾਜ ਅਧੀਨ ਹਨ। ਸਿਹਤ ਵਿਭਾਗ ਨੇ ਟੈਸਟਿੰਗ ਦਾ ਅਮਲ ਵਧਾਇਆ ਹੈ ਤੇ ਅੱਜ ਤੱਕ 1,06,933 ਸੈਂਪਲ ਲਏ ਜਾ ਚੁੱਕੇ ਹਨ।

ਨਵੇਂ ਸਕਾਰਾਤਮਕ ਮਾਮਲੇ – 56

ਐਕਟਿਵ ਕੇਸ – 418

ਹੁਣ ਤੱਕ ਠੀਤ ਹੋਏ – 2043

ਕੁਲ ਸੰਕਰਮਿਤ – 2510

ਮੌਤ ਦੇ ਨਵੇਂ ਮਾਮਲੇ – 01

ਅੱਜ ਤੱਕ ਮੌਤ – 49

ਹੁਣ ਤਕ ਲਏ ਸੈਂਪਲ- 1,06,933

NO COMMENTS