*ਪੰਜਾਬ ਤੇ ਯੂਪੀ ਸਣੇ ਇਨ੍ਹਾਂ ਪੰਜ ਸੂਬਿਆਂ ‘ਚ ਅਗਲੇ ਸਾਲ ਜ਼ਰੂਰ ਹੋਣਗੀਆਂ ਚੋਣਾਂ, ਮੁੱਖ ਚੋਣ ਕਮਿਸ਼ਨਰ ਨੇ ਦਿੱਤਾ ਭਰੋਸਾ*

0
124

ਚੰਡੀਗੜ੍ਹ 01,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ) : ਕੋਰੋਨਾ ਮਹਾਂਮਾਰੀ ਦੇ ਵਿਚਕਾਰ ਵਿਧਾਨ ਸਭਾ ਚੋਣਾਂ ਨੂੰ ਸੁਰੱਖਿਅਤ ਢੰਗ ਨਾਲ ਕਰਵਾਉਣਾ ਚੋਣ ਕਮਿਸ਼ਨ ਲਈ ਮੁਸ਼ਕਲ ਕੰਮ ਹੈ। ਹਾਲਾਂਕਿ, ਚੋਣ ਕਮਿਸ਼ਨ ਨੂੰ ਭਰੋਸਾ ਹੈ ਕਿ ਅਗਲੇ ਸਾਲ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਪੰਜ ਰਾਜਾਂ ਵਿੱਚ ਚੋਣਾਂ ਸਮੇਂ ਸਿਰ ਹੋਣਗੀਆਂ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਇਹ ਗੱਲ ਨਿਊਜ਼ ਏਜੰਸੀ ਪੀਟੀਆਈ ਨੂੰ ਕਹੀ ਹੈ।

ਉਨ੍ਹਾਂ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੌਰਾਨ ਸਾਨੂੰ ਤਜਰਬਾ ਮਿਲਿਆ ਹੈ। ਇਸ ਦੇ ਨਾਲ ਹੀ, ਕੋਰੋਨਾ ਮਹਾਂਮਾਰੀ ਦੌਰਾਨ ਪੱਛਮੀ ਬੰਗਾਲ ਸਣੇ ਪੰਜ ਰਾਜਾਂ ਵਿੱਚ ਚੋਣਾਂ ਹੋਈਆਂ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਸਭ ਤੋਂ ਮਹੱਤਵਪੂਰਨ ਫਰਜ਼ ਬਣਦਾ ਹੈ ਕਿ ਉਹ ਵਿਧਾਨ ਸਭਾ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਚੋਣਾਂ ਕਰਾਉਣ ਅਤੇ ਜੇਤੂ ਉਮੀਦਵਾਰਾਂ ਦੀ ਸੂਚੀ ਰਾਜਪਾਲ ਨੂੰ ਸੌਂਪੇ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਇਹ ਪਤਾ ਲਗਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ ਕਿ ਕੋਰੋਨਾ ਅਵਧੀ ਦੌਰਾਨ ਹੋਈਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀ ਕਮੀ ਰਹਿ ਗਈ। ਚੋਣ ਪ੍ਰਕ੍ਰਿਆ ਵਿਚ ਨਿਰੰਤਰ ਸੁਧਾਰ ਲਿਆਉਣ ਦੇ ਉਦੇਸ਼ ਨਾਲ ਭਾਰਤ ਦੇ ਚੋਣ ਕਮਿਸ਼ਨ ਦੇ ਸਕੱਤਰ ਜਨਰਲ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਹ ਕਮੇਟੀ ਆਸਾਮ, ਬਿਹਾਰ, ਕੇਰਲ, ਤਾਮਿਲਨਾਡੂ, ਬੰਗਾਲ ਅਤੇ ਪੁਡੂਚੇਰੀ  ‘ਚ ਹੋਈਆਂ ਚੋਣਾਂ ਦੌਰਾਨ ਤਜਰਬੇ ਅਤੇ ਕਮੀਆਂ ਦਾ ਪਤਾ ਲਵੇਗੀ। 

ਇਸ ਕਮੇਟੀ ਵਿਚ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰਾਂ ਦੇ ਨਾਲ-ਨਾਲ ਹਾਲ ਹੀ ‘ਚ ਹੋਈਆਂ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ ਅਧਿਕਾਰੀ ਅਤੇ ਕੁਝ ਚੁਣੇ ਗਏ ਵਿਸ਼ੇਸ਼ ਆਬਜ਼ਰਵਰਾਂ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਹੈ।

NO COMMENTS