
ਚੰਡੀਗੜ੍ਹ, 3 ਜੂਨ(ਸਾਰਾ ਯਹਾਂ/ ਮੁੱਖ ਸੰਪਾਦਕ ):ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ।
ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।—–
