
ਮਾਨਸਾ 10 ਦਸੰਬਰ (ਸਾਰਾ ਯਹਾਂ/ਬਲਜੀਤ ਸ਼ਰਮਾ)—– ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ੁੱਕਰਵਾਰ ਨੂੰ ਮਾਨਸਾ ਫੇਰੀ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਟਰੱਕ ਓਪਰੇਟਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਡਾਲੀ ਨੇ ਲੋਕਾਂ ਹਰਮਨ ਪਿਆਰੇ ਅਤੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦਿੱਤਾ ਗਿਆ। ਡਾਲੀ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਸਾਰੀਆਂ ਟਰੱਕ ਯੂਨੀਅਨਾਂ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀਆਂ ਜਾਣ, ਮਾਨਸਾ ਦੇ ਸਰਕਾਰ ਹਸਪਤਾਲ ਨੂੰ ਪਰਮੋਟ ਕਰਕੇ ਜਿਲ੍ਹਾ ਵਾਸੀ ਨੂੰ ਹਰ ਸਿਹਤ ਸਹੂਲ਼ਤ ਦਿੱਤੀ ਜਾਵੇ ਅਤੇ ਮਾਨਸਾ ਦੇ ਨਹਿਰੂ ਕਾਲਜ ਦਾ ਸਟਾਫ ਪੂਰਾ ਕਰਕੇ ਉਸ ਨੂੰ ਸਮੇਂ ਦਾ ਹਾਣੀ ਕਾਲਜ ਬਣਾਇਆ ਜਾਵੇ। ਮੁੱਖ ਮੰਤਰੀ ਨੇ ਵਿਸ਼ਵਾਸ਼ ਦਿੱਤਾ ਕਿ ਇਨ੍ਹਾਂ ਮੰਗਾਂ ਤੇ ਅਮਲ ਕਰਕੇ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੰਗਲ ਖੁਰਦ ਸੀਨੀਅਰੀ ਕਾਂਗਰਸੀ ਆਗੂ, ਪੰਚਾਇਤ ਯੂਨੀਅਨ ਜਿਲ੍ਹਾ ਮਾਨਸਾ ਦੇ ਪ੍ਰਧਾਨ ਸਰਪੰਚ ਚਰਨਜੀਤ ਸਿੰਘ ਗੋਰਖਨਾਥ, ਬਲਾਕ ਬੁਢਲਾਡਾ ਦੇ ਪ੍ਰਧਾਨ ਸਰਪੰਚ ਜਸਵੀਰ ਸਿੰਘ ਚੱਕ ਅਲੀਸ਼ੇਰ, ਸਰਪੰਚ ਐਡਵੋਕੇਟ ਗੁਰਵਿੰਦਰ ਸਿੰਘ, ਕੋਂਸਲਰ ਪ੍ਰਵੀਨ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ। ਅਖੀਰ ਵਿੱਚ ਡਾਲੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਨੂੰ ਦਿੱਤੇ ਸਮੇਂ ਦਾ ਧੰਨਵਾਦ ਵੀ ਕੀਤਾ।
