ਪੰਜਾਬ ਦੀਆਂ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ: ਸਰਕਾਰੀਆ

0
4

ਚੰਡੀਗੜ•, 2 ਅਗਸਤ  (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਨੁਸਾਰ ਮੌਨਸੂਨ ਤੋਂ ਪਹਿਲਾਂ ਰਾਜ ਦੀਆਂ ਸਾਰੀਆਂ ਪ੍ਰਸਤਾਵਿਤ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਸੰਭਾਵੀ ਹੜ•ਾਂ ਸਬੰਧੀ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੀ ਸਰਕਾਰੀ ਅਮਲੇ ਨੂੰ ਚੁਸਤ ਕਰ ਦਿੱਤਾ ਗਿਆ ਹੈ। ਜ਼ਿਲ•ਾ ਅਤੇ ਸੂਬਾ ਪੱਧਰੀ ਹੜ• ਕੰਟਰੋਲ ਰੂਮਾਂ ਦੀ ਸਥਾਪਤੀ ਦਾ ਕੰਮ ਵੀ ਪ੍ਰਗਤੀ ਅਧੀਨ ਹੈ ਅਤੇ ਮੌਨਸੂਨ ਦੇ ਜ਼ਿਆਦਾ ਸਰਗਰਮ ਹੋਣ ਦੀ ਸੂਰਤ ਵਿਚ ਜਲ ਸਰੋਤ ਵਿਭਾਗ ਦੇ ਸਬੰਧਤ ਅਮਲੇ ਨੂੰ ਤਿਆਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੜ•ਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਪ੍ਰਸਤਾਵਿਤ ਡਰੇਨਾਂ ਦੀ ਸਾਫ-ਸਫਾਈ ਦਾ 100 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਹੜ•ਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟਾਂ ਨੂੰ ਵੀ ਪੂਰਾ ਕੀਤਾ ਜਾ ਚੁੱਕਾ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਉਨ•ਾਂ ਸਬੰਧਤ ਧਿਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੰਗਾਮੀ ਹਾਲਤਾਂ ਵਿਚ ਹੜ•ਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ• ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ।
ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮੌਨਸੂਨ ਸੀਜ਼ਨ ਦੌਰਾਨ ਹੜ•ਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ। ਇਸ ਦੇ ਨਾਲ-ਨਾਲ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸ਼ਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।
ਡਰੇਨੇਜ਼ ਵਿਭਾਗ ਦੇ ਮੁੱਖ ਇੰਜੀਨੀਅਰ ਸੰਜੀਵ ਗੁਪਤਾ ਨੇ ਦੱਸਿਆ ਕਿ ਮੌਨਸੂਨ ਤੋਂ ਪਹਿਲਾਂ ਕੁੱਲ ਪ੍ਰਸਤਾਵਿਤ 2019 ਕਿਲੋਮੀਟਰ ਡਰੇਨਾਂ ਦੀ ਸਫਾਈ ਦਾ ਖਾਕਾ ਤਿਆਰ ਕੀਤਾ ਗਿਆ ਸੀ ਜਿਸ ਦਾ ਕਿ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜ•ਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਸਨ ਜੋ ਕਿ ਸਾਰੇ ਹੀ ਪੂਰੇ ਕਰ ਲਏ ਗਏ ਹਨ। ਉਨ•ਾਂ ਕਿਹਾ ਕਿ ਵਿਭਾਗ ਨੇ ਸੰਭਾਵੀਂ ਹੜ•ਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਹੋਈ ਹੈ।
ਕਾਬਿਲੇਗੌਰ ਹੈ ਕਿ 28 ਮਈ 2020 ਨੂੰ ਹੜ• ਰੋਕੂ ਪ੍ਰਬੰਧਾਂ ਸਬੰਧੀ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਰੇਨਾਂ ਦੀ ਸਮੇਂ ਸਿਰ ਸਫਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਰਗਰਮ ਮਾਨਸੂਨ ਤੋਂ ਪਹਿਲਾਂ ਸੀਮਤ ਸਾਧਨਾਂ ਦੇ ਨਾਲ ਡਰੇਨਾਂ ਦੀ 100 ਫੀਸਦੀ ਸਫਾਈ ਅਤੇ 48 ਹੋਰ ਪ੍ਰੋਜੈਕਟਾਂ ਨੂੰ ਪੂਰਾ ਕਰ ਦਿੱਤਾ ਹੈ।
————-

NO COMMENTS