ਚੰਡੀਗੜ੍ਹ08,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੋਮਵਾਰ ਨੂੰ ਆਪਣੀ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਔਰਤਾਂ ਅਤੇ ਕਿਸਾਨਾਂ ਲਈ ਸੌਗਾਤ ਦਿੱਤੀ। ਇਸ ਦੇ ਨਾਲ ਰਾਜਨੀਤੀ ‘ਚ ਹਲਚਲ ਸ਼ੁਰੂ ਹੋ ਗਈ ਹੈ। ਵੱਖ-ਵੱਖ ਪਾਰਟੀਆਂ ਵਲੋਂ ਬਜਟ ‘ਤੇ ਰਿਐਕਸ਼ਨ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸੂਬੇ ‘ਚ 2022 ‘ਚ ਹੋਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਫਿੱਟ ਹਨ। ਵਜਨ ਘੱਟ ਕਰਨ ਮਗਰੋਂ ਉਹ ਹਾਲੇ ਵੀ 10-15 ਸਾਲ ਰਾਜਨੀਤੀ ਵਿੱਚ ਰਹੀ ਸਕਦੇ ਹਨ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਦੌਰਾਨ ਪੰਜਾਬ ਵਿੱਚ ਪਾਰਟੀ ਦਾ ਚਹਿਰਾ ਕੌਣ ਹੋਏਗਾ ਇਸ ਦਾ ਫੈਸਲਾ ਆਲਕਮਾਨ ਕਰੇਗੀ।
ਨਾਲ ਹੀ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਹਾ ਕਿ ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਬੈਠੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਪਰ ਕੇਂਦਰ ਸਰਕਾਰ ਹੰਕਾਰ ਗਈ ਹੈ ਜਿਸ ਕਰਕੇ ਉਹ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਾਫ਼ ਕਿਹਾ ਕਿ ਹੁਣ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਹ ਕੇਂਦਰ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਗੱਲ ਨਹੀਂ ਕਰਨਗੇ, ਕਿਉਂਕਿ ਉਹ ਕੀ ਵਾਰ ਪੀਐਮ ਅਤੇ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਕਿਸੇ ਨੇ ਕਿਸਾਨ ਅੰਦੋਲਨ ਦਾ ਹੱਲ ਨਹੀਂ ਕੱਢਿਆ। ਉਨ੍ਹਾਂ ਅੱਗੇ ਕਿ ਕਿਹਾ ਕਿ ਕਿਸਾਨ ਸੰਗਠਨ ਵੀ ਨਹੀਂ ਚਾਹੁੰਦੇ ਕਿ ਕੋਈ ਵੀ ਪਾਰਟੀ ਅੰਦੋਲਨ ਵਿੱਚ ਦਖਲਅੰਦਾਜ਼ੀ ਕਰੇ।