*ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮਾਮਲੇ ‘ਚ ਗੰਭੀਰ ਨਹੀਂ ਭਗਵੰਤ ਮਾਨ ਸਰਕਾਰ – ਖਲਵਾੜਾ/ਜੰਡੂ*

0
12

ਫਗਵਾੜਾ 4 ਦਸੰਬਰ  (ਸਾਰਾ ਯਹਾਂ/ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ (ਬ) ਐਸ.ਸੀ./ਬੀ.ਸੀ. ਵਿੰਗ ਤਾਲਮੇਲ ਕਮੇਟੀ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਅਤੇ ਸਕੱਤਰ ਪਰਮਿੰਦਰ ਸਿੰਘ ਜੰਡੂ ਨੇ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਵਿਖੇ ਸ੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਕਾਤਲਾਨਾ ਹਮਲੇ ਨੂੰ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਦੱਸਦਿਆਂ ਸਖ਼ਤ ਨਖੇਦੀ ਕੀਤੀ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿਖੇ ਅਜਿਹੀ ਘਟਨਾ ਦਾ ਹੋਣਾ ਹੋਰ ਵੀ ਮੰਦਭਾਗੀ ਗੱਲ ਹੈ। ਉਹਨਾਂ ਸਿੱਧੇ ਤੌਰ ਤੇ ਪੰਜਾਬ ਦੀ ਕਾਨੂੰਨੀ ਵਿਵਸਥਾ ਨੂੰ ਲੈ ਕੇ ਸਵਾਲ ਖੜੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਲਾਅ ਐਂਡ ਆਰਡਰ ਦੇ ਮਾਮਲੇ ਵਿਚ ਬਿਲਕੁਲ ਵੀ ਗੰਭੀਰ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਦੀਆਂ ਖੂਫੀਆ ਏਜੰਸੀਆਂ ‘ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਜੇਕਰ ਹਮਲਾਵਰ ਇਕ ਦਿਨ ਪਹਿਲਾਂ ਤੋਂ ਹੀ ਸ਼ੱਕੀ ਹਾਲਤ ਵਿਚ ਉੱਥੇ ਘੁੰਮ ਰਿਹਾ ਸੀ ਤਾਂ ਉਸਨੂੰ ਗਿਰਫਤਾਰ ਕਿਉਂ ਨਹੀਂ ਕੀਤਾ ਗਿਆ। ਆਖਿਰ ਉਹ ਕਿਹੜੀਆਂ ਤਾਕਤਾਂ ਹਨ ਜੋ ਸੁਖਬੀਰ ਬਾਦਲ ਦੀ ਜਾਨ ਦੀਆਂ ਦੁਸ਼ਮਨ ਹਨ। ਉਹਨਾਂ ਦਾ ਕਤਲ ਕਰਕੇ ਆਖਿਰ ਕਿਸ ਦੇ ਮਨਸੂਬੇ ਪੂਰੇ ਹੋਣਗੇ, ਇਸ ਗੱਲ ਦੀ ਡੂੰਘਾਈ ਨਾਲ ਘੋਖ ਕੀਤੀ ਜਾਣੀ ਜਰੂਰੀ ਹੈ। ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਸ. ਸੁਖਬੀਰ ਬਾਦਲ ਇਕ ਨਿਮਾਣੇ ਸਿੱਖ ਦੀ ਤਰ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਦੇ ਹੋਏ ਸਾਥੀ ਅਕਾਲੀ ਆਗੂਆਂ ਸਮੇਤ ਸਜਾ ਕੱਟ ਰਹੇ ਹਨ। ਉਹਨਾਂ ਨੂੰ ਲੱਗੀ ਸੇਵਾ ਗੁਰੂ ਸਾਹਿਬਾਨ ਵਲੋਂ ਸਥਾਪਤ ਸਰਵਉੱਚ ਤਖ਼ਤ ਦੇ ਸਿੰਘ ਸਾਹਿਬਾਨ ਵਲੋਂ ਤੈਅ ਕੀਤੀ ਗਈ ਹੈ। ਇਸ ਲਈ ਜਿਸ ਨੇ ਵੀ ਸ. ਸੁਖਬੀਰ ਬਾਦਲ ਤੇ ਹਮਲਾ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ, ਉਸਨੂੰ ਸਖ਼ਤ ਸਜਾ ਮਿਲਣੀ ਚਾਹੀਦੀ ਹੈ।

LEAVE A REPLY

Please enter your comment!
Please enter your name here