
ਚੰਡੀਗੜ੍ਹ 04,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼ : ਪੰਜਾਬ ਦੇ ਬਿਜਲੀ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਸਰਾਏ ਬੰਜਾਰਾ ਤੋਂ ਰਾਜਪੁਰਾ ਥਰਮਲ ਬਿਜਲੀ ਪਲਾਂਟ ਤੱਕ ਰੇਲ ਪਟੜੀ ਤੋਂ ਘੱਟੋ-ਘੱਟ 1200 ਕਲਿੱਪਾਂ ਨੂੰ ਹਟਾ ਬਿਜਲੀ ਦੀ ਸਪਲਾਈ ਨੂੰ ਠੱਪ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਹ ਦੂਜੀ ਕੋਸ਼ਿਸ਼ ਹੈ। ਪਿਛਲੇ ਮਹੀਨੇ ਦੇ ਸ਼ੁਰੂ ਵਿੱਚ 60 ਕਲਿੱਪਿੰਗਾਂ ਨੂੰ ਹਟਾ ਦਿੱਤਾ ਗਿਆ ਸੀ।ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।ਮੌਕੇ ’ਤੇ ਜ਼ਿਲ੍ਹਾ ਪੁਲੀਸ ਤੇ ਰੇਲਵੇ ਪੁਲੀਸ ਦੇ ਅਧਿਕਾਰੀ ਪਹੁੰਚ ਗਏ ਹਨ।
