*ਪੰਜਾਬ ਦੇ ਆਈਏਐਸ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਨੇ ਖੁਦ ਨੂੰ ਮਾਰੀ ਗੋਲੀ*

0
86

25 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)   : ਚੰਡੀਗੜ੍ਹ ਵਿੱਚ IAS ਅਫਸਰ ਸੰਜੇ ਪੋਪਲੀ ਦੇ ਬੇਟੇ ਨੇ ਖੁਦ ਨੂੰ ਗੋਲੀ ਮਾਰ ਲਈ ਹੈ। IAS ਨੂੰ ਵਿਜੀਲੈਂਸ ਟੀਮ ਨੇ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਸੀ। ਇਸ ਘਟਨਾ ਬਾਰੇ ਯੂਟੀ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਵਿਜੀਲੈਂਸ ਟੀਮ ਪੁੱਛਗਿੱਛ ਲਈ ਆਈਏਐਸ ਸੰਜੇ ਪੋਪਲੀ ਦੇ ਘਰ ਪਹੁੰਚੀ ਅਤੇ ਗੋਲੀਬਾਰੀ ਦੀ ਆਵਾਜ਼ ਸੁਣੀ। ਫਿਰ ਉਸਨੂੰ ਪਤਾ ਲੱਗਾ ਕਿ ਉਸਦੇ ਬੇਟੇ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ, ਅਤੇ ਬਾਅਦ ਵਿੱਚ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਹਫ਼ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਆਈਏਐਸ ਸੰਜੇ ਪੋਪਲੀ ਅਤੇ ਇੱਕ ਹੋਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਸੀ, ਅੱਜ ਉਸ ਦਾ ਰਿਮਾਂਡ ਖ਼ਤਮ ਹੋ ਰਿਹਾ ਸੀ, ਇਸ ਲਈ ਵਿਜੀਲੈਂਸ ਟੀਮ ਹੋਰ ਪੁੱਛਗਿੱਛ ਲਈ ਉਸ ਦੀ ਰਿਹਾਇਸ਼ ’ਤੇ ਪੁੱਜੀ।

ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਆਈਏਐਸ ਅਧਿਕਾਰੀ ਸੰਜੇ ਪੋਪਲੀ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਚਾਰ ਦਿਨ ਬਾਅਦ, ਪੋਪਲੀ ਦੇ ਪੁੱਤਰ ਨੇ ਆਪਣੇ ਸੈਕਟਰ 11 ਸਥਿਤ ਘਰ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਕਾਰਤਿਕ ਪੋਪਲੀ ਨੇ ਕਥਿਤ ਤੌਰ ‘ਤੇ ਘਰ ਦੀ ਪਹਿਲੀ ਮੰਜ਼ਿਲ ‘ਤੇ ਆਪਣੇ ਪਿਤਾ ਦੇ ਪਿਸਤੌਲ ਨਾਲ ਸਿਰ ‘ਚ ਗੋਲੀ ਮਾਰ ਲਈ। ਜਦੋਂ ਇਹ ਘਟਨਾ ਵਾਪਰੀ ਤਾਂ ਵਿਜੀਲੈਂਸ ਦੀ ਟੀਮ ਘਰ ਵਿੱਚ ਮੌਜੂਦ ਸੀ ਤਾਂ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਆਈਏਐਸ ਦੀ ਗ੍ਰਿਫ਼ਤਾਰੀ ਉਸ ਸ਼ਿਕਾਇਤ ਤੋਂ ਬਾਅਦ ਹੋਈ ਹੈ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਆਈਏਐਸ ਅਧਿਕਾਰੀ ਇੱਕ ਸਰਕਾਰੀ ਪ੍ਰੋਜੈਕਟ ਵਿੱਚ ਕਮਿਸ਼ਨ ਦੀ ਮੰਗ ਕਰ ਰਿਹਾ ਸੀ। ਇੱਕ ਸਥਾਨਕ ਠੇਕੇਦਾਰ ਨੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਅਧਿਕਾਰੀ ਵੱਲੋਂ ਮੰਗੀ ਜਾ ਰਹੀ ਰਿਸ਼ਵਤ ਦੀ ਫ਼ੋਨ ਰਿਕਾਰਡਿੰਗ ਵੀ ਦਿੱਤੀ ਸੀ। ਆਈਐਸ ਅਧਿਕਾਰੀ ‘ਤੇ ਨਵਾਂਸ਼ਹਿਰ ਵਿੱਚ ਸੀਵਰੇਜ ਪਾਈਪ ਵਿਛਾਉਣ ਦੇ ਟੈਂਡਰ ਨੂੰ ਮਨਜ਼ੂਰੀ ਦੇਣ ਲਈ ਕਥਿਤ ਤੌਰ ‘ਤੇ ਇੱਕ ਫੀਸਦੀ ਰਿਸ਼ਵਤ ਮੰਗਣ ਦਾ ਦੋਸ਼ ਸੀ। ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ 4 ਦਿਨ ਦੀ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

NO COMMENTS